ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਮਨਮਾਨੇ ਢੰਗ ਨਾਲ ਲਾਗੂ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ

By  Shanker Badra July 6th 2021 10:23 AM -- Updated: July 6th 2021 10:29 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਮਨਮਾਨੇ ਢੰਗ ਨਾਲ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਨੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਕ ਵਾਰ ਮੁੜ ਅੰਗੂਠਾ ਦਿਖਾਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਅਤੇ ਅਧਿਕਾਰੀਆਂ ਦੀਆਂ ਕਮੇਟੀਆਂ ਬਣਾ ਕੇ ਰਿਪੋਰਟ ਵਿਚਲੀਆਂ ਤਰੁੱਟੀਆਂ ਦੂਰ ਕਰਨ ਦਾ ਭਰੋਸਾ ਦਿੱਤਾ ਸੀ।

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਮਨਮਾਨੇ ਢੰਗ ਨਾਲ ਲਾਗੂ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ

ਪੜ੍ਹੋ ਹੋਰ ਖ਼ਬਰਾਂ : ਕੈਪਟਨ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ , ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ?

ਵਿੱਤ ਵਿਭਾਗ ਨੇ ਕਮੇਟੀਆਂ ਦੀਆਂ ਰਿਪੋਰਟਾਂ ਉਡੀਕੇ ਬਿਨਾਂ ਮੁਲਾਜ਼ਮਾਂ ਨੂੰ ਨਾਮਨਜ਼ੂਰ ਰਿਪੋਰਟ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਰਾਹੀਂ ਸਾਲ 2011 ਵਿਚ ਸੋਧੇ ਸਕੇਲਾਂ ਵਾਲੇ ਵਰਗਾਂ ਉਪਰ ਤਨਖਾਹ ਮਿਥਣ ਲਈ 2.25 ਅੰਕ ਥੋਪਿਆ ਗਿਆ ਹੈ।

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਮਨਮਾਨੇ ਢੰਗ ਨਾਲ ਲਾਗੂ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ

ਐਨ.ਪੀ.ਏ, ਸਕੱਤਰੇਤ ਪੇਅ ਅਤੇ ਸਪੈਸ਼ਲ ਪੇਅ ਵੀ ਤਨਖਾਹ ਨਾਲੋਂ ਡੀਲਿੰਕ ਕੀਤੀ। ਨੋਟੀਫਿਕੇਸ਼ਨ ਰਾਹੀਂ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਉਪਰ ਕੇਂਦਰੀ ਸਕੇਲ ਥੋਪੇ ਗਏ ਹਨ।

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਮਨਮਾਨੇ ਢੰਗ ਨਾਲ ਲਾਗੂ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਇਸ ਦੌਰਾਨ ਸੋਧੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੇ ਬਕਾਏ ਵੀ ਕਿਸ਼ਤਾਂ ਵਿਚ ਦੇਣ ਦੀ ਗੱਲ ਕਹੀ ਹੈ। ਦੂਸਰੇ ਪਾਸੇ ਅਫੀਸਰਜ਼ ਕਮੇਟੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਸਿਲਸਲਾ ਚਲਾ ਰਹੀ ਹੈ।

-PTCNews

Related Post