ਨੰਬਰਦਾਰਾਂ ਨੂੰ ਹੁਣ ਲੱਗੀਆਂ ਮੌਜਾਂ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ

By  Shanker Badra February 19th 2020 09:58 AM

ਨੰਬਰਦਾਰਾਂ ਨੂੰ ਹੁਣ ਲੱਗੀਆਂ ਮੌਜਾਂ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ:ਚੰਡੀਗੜ੍ਹ:  ਪੰਜਾਬ ਦੇ ਨੰਬਰਦਾਰਾਂ ਦੀਆਂ ਹੁਣ ਮੌਜਾਂ ਲੱਗੀਆਂ ਤੇ ਵੱਖਰੀ ਹੀਟੌਹਰ ਹੋਵੇਗੀ ,ਕਿਉਂਕਿ ਪੰਜਾਬ ਸਰਕਾਰ ਨੰਬਰਦਾਰਾਂ 'ਤੇ ਦਿਆਲ ਹੁੰਦੀ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਨੇਵੱਡਾ ਤੋਹਫਾ ਦਿੰਦਿਆਂ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਤੇ ਮੋਹਰ ਲਗਾ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੇ ਨੰਬਰਦਾਰਾਂ ਦਾ ਮਾਣ-ਭੱਤਾ 1500 ਰੁਪਏ ਤੋਂ ਵਧਾ ਕੇ 2000 ਰੁਪਏ ਕਰ ਦਿੱਤਾ ਹੈ। ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇਪੰਜਾਬ ਨੰਬਰਦਾਰਾਂ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਮੰਗਾਂ ਸੰਬੰਧੀ ਕੀਤੀ ਗਈ ਮੁਲਾਕਾਤ 'ਚ ਇਸ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਮਾਲ ਮੰਤਰੀ ਵਲੋਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸ.ਡੀ.ਐੱਮ ਨੂੰ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਨੰਬਰਦਾਰਾਂ ਦੇ ਬੈਠਣ ਲਈ ਜ਼ਿਲਾ ਅਤੇ ਤਹਿਸੀਲ ਪੱਧਰ 'ਤੇ ਉਨ੍ਹਾਂ ਨੂੰ ਜਲਦੀ ਕਮਰੇ ਅਲਾਟ ਕੀਤੇ ਜਾਣ।

ਇਸ ਦਾ ਐਲਾਨ ਹੋਣ 'ਤੇ ਸੂਬੇ ਦੇ ਨੰਬਰਦਾਰ ਭਰਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਪੰਜਾਬ ਪ੍ਰਧਾਨ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਚੌਥੇ ਤੋਹਫੇ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ।

-PTCNews

Related Post