ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਆਦੇਸ਼

By  Jashan A March 17th 2020 05:58 PM -- Updated: March 17th 2020 06:38 PM

ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਆਦੇਸ਼

ਪੰਜਾਬ ਸਰਕਾਰ ਨੇ ਕੇਂਦਰੀ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਈਜਰੀ ਦੇ ਅਧਾਰ ‘ਤੇ ਲਿਆ ਫੈਸਲਾ

ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਤੇ ਫ਼ੂਡ ਕੋਰਟਾਂ ਵਿੱਚ ਹੈਂਡ ਵਾਸ਼ਿੰਗ ਪ੍ਰੋਟੋਕੋਲ ਲਾਗੂ

ਮੈਰਿਜ ਪੈਲਸਾਂ ਨੂੰ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕਰਨ ਦੇ ਨਿਰਦੇਸ਼

ਚੰਡੀਗੜ: ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ, ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ ਨਾਲ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ, 2020 ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।

ਮੰਤਰੀ ਸਮੂਹ ਨੇ ਸਕੂਲ ਸਿੱਖਿਆ ਵਿਭਾਗ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ ਦਿੱਤੇ ਹਨ। ਜੇ ਪ੍ਰੀਖਿਆਵਾਂ ਕਰਵਾਉਣ ਦੀ ਸਖਤ ਜਰੂਰਤ ਹੈ ਤਾਂ ਉਹ ਸੰਸਥਾਵਾਂ ਅਤੇ ਸਕੂਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇਕ ਮੀਟਰ ਦੀ ਦੂਰੀ ਰੱਖੀ ਜਾਵੇ।

ਹੋਰ ਪੜ੍ਹੋ:ਲਓ ਜੀ, ਪਰਾਲੀ ਸਾੜ੍ਹਣ ਦੇ ਮੁੱਦੇ 'ਤੇ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ!

Punjab Government orders to postponed all educational examinationsਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਆਧਾਰ 'ਤੇ ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ 'ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕੀਤਾ ਜਾਵੇ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿੱਚ ਹੈਂਡ ਵਾਸੰਿਗ ਪ੍ਰੋਟੋਕੋਲ ਲਾਗੂ ਕਰਨ ਅਤੇ ਜਿਸ ਜਗ੍ਹਾ ਨੂੰ ਵੱਧ ਲੋਕ ਛੂੰਹਦੇ ਹਨ ਉਹਨਾਂ ਥਾਵਾਂ ਦੀ ਢੁਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

https://twitter.com/ANI/status/1239890626839113729?s=20

ਸੂਬੇ ਦੇ ਸਾਰੇ ਸਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮਾ 31 ਮਾਰਚ ਤੱਕ ਬੰਦ ਰਹਿਣਗੇ ਪਰ ਮਾਲਾਂ ਵਿਚਲੀਆਂ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਲੋਕਾਂ ਨੂੰ ਇਕ ਥਾਂ 'ਤੇ ਇਕੱਠੇ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਸਮੂਹ ਨੇ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ 'ਚ ਸਬਜੀ ਵੇਚਣ ਦੀ ਆਗਿਆ ਦੇ ਦਿੱਤੀ ਹੈ।

ਮੰਤਰੀ ਸਮੂਹ ਨੇ ਸੂਬੇ ਦੀ ਮੌਜੂਦਾ ਸਥਿਤੀ ਦਾ ਜਾਇਜਾ ਲਿਆ ਅਤੇ ਨਿਰਧਾਰਤ ਦਵਾਈਆਂ ਦੀ ਉਪਲਬਧਤਾ ਅਤੇ ਮਹੱਤਵਪੂਰਨ ਸਥਾਨਾਂ 'ਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਦਾ ਵੀ ਜਾਇਜਾ ਲਿਆ। ਮੰਤਰੀ ਸਮੂਹ ਨੇ ਇਸ ਤੱਥ 'ਤੇ ਗੰਭੀਰਤਾ ਜਾਹਰ ਕੀਤੀ ਕਿ ਕੋਵਿਡ-19 ਨੇ ਸਾਰੇ ਯੂਰਪ ਵਿੱਚ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਯੂਰਪ ਦੇ ਸਾਰੇ ਕਾਰੋਬਾਰ, ਸਿੱਖਿਆ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

-PTC News

Related Post