ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪੰਜਾਬ ਸਰਕਾਰ ਵੱਲੋਂ ਫ਼ਿਰ ਪਾਸ ਕੀਤਾ ਗਿਆ ਮਤਾ

By  Shanker Badra March 5th 2021 02:49 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਜਾਰੀ ਹੈ। ਕੇਂਦਰ ਸਰਕਾਰ ਦੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਵੱਲੋਂ ਫਿਰ ਤੋਂ ਸਰਬਸਹਿਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਅਤੇ ਬਿਨ੍ਹਾਂ ਸ਼ਰਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਪ੍ਰਸਤਾਵ ਰਾਹੀਂ ਐਮਐਸਪੀ 'ਤੇ ਗਰੰਟੀ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਅੰਦਰ ਪਾਸ ਕੀਤਾ ਗਿਆ ਸੀ।

Punjab Government resolution passed in Vidhan Sabha against three agricultural laws of the Center ਕੇਂਦਰ ਦੇ ਤਿੰਨੇਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪੰਜਾਬ ਸਰਕਾਰ ਵੱਲੋਂ ਫ਼ਿਰ ਪਾਸ ਕੀਤਾ ਗਿਆ ਮਤਾ

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਭਾਸ਼ਣ ਦੀ ਸ਼ੁਰੂਆਤ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕੀਤਾ ਹੈ। ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਆਪਣਾ ਜਵਾਬੀ ਭਾਸ਼ਣ ਅੰਗਰੇਜ਼ੀ 'ਚ ਸ਼ੁਰੂ ਕੀਤਾ ਤਾਂ ਇਸ ਦੌਰਾਨ ਵਿਰੋਧੀਆਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ ਹੈ।

Punjab Government resolution passed in Vidhan Sabha against three agricultural laws of the Center ਕੇਂਦਰ ਦੇ ਤਿੰਨੇਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪੰਜਾਬ ਸਰਕਾਰ ਵੱਲੋਂ ਫ਼ਿਰ ਪਾਸ ਕੀਤਾ ਗਿਆ ਮਤਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ 'ਚ ਕੀਤੀ ਗਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਹੱਥਾਂ 'ਚ ਤਖਤੀਆਂ ਲੈ ਕੇ ਪਹੁੰਚੇ ਵਿਰੋਧੀ ਧਿਰਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਹੈ। ਅਕਾਲੀ ਦਲ ਦੇ ਵਿਧਾਇਕਾਂ ਨੂੰ ਰਹਿੰਦੇ 3 ਦਿਨ ਲਈ ਸਦਨ ਵਿਚੋਂ ਮੁਅੱਤਲ ਕਰ ਦਿੱਤਾ ਹੈ।

Punjab Government resolution passed in Vidhan Sabha against three agricultural laws of the Center ਕੇਂਦਰ ਦੇ ਤਿੰਨੇਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪੰਜਾਬ ਸਰਕਾਰ ਵੱਲੋਂ ਫ਼ਿਰ ਪਾਸ ਕੀਤਾ ਗਿਆ ਮਤਾ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਗਣਤੰਤਰ ਦਿਵਸ ਵਾਲੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਨੌਜਵਾਨਾਂ ’ਤੇ ਤਿਹਾੜ ਜੇਲ੍ਹ ਵਿਚ ਅੱਤਿਆਚਾਰ ਹੋਣ ਦੇ ਦੋਸ਼ ਲਾਏ ਹਨ।ਸ਼੍ਰੋਮਣੀ ਅਕਾਲੀ ਦਲ ਨੇ ਇਸ ’ਤੇ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ।

-PTCNews

Related Post