ਵੱਡੀ ਖਬਰ: 22 ਮਾਰਚ ਨੂੰ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ

By  Jashan A March 21st 2020 02:27 PM

ਚੰਡੀਗੜ੍ਹ: ਪੰਜਾਬ 'ਚ 22 ਮਾਰਚ ਯਾਨੀ ਜਨਤਾ ਕਰਫਿਊ ਵਾਲੇ ਦਿਨ ਸੂਬੇ ਭਰ 'ਚ ਬੱਸਾਂ ਨਹੀਂ ਚੱਲਣਗੀਆਂ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਇਸ ਦੀ ਜਾਣਕਾਰੀ ਦਿਤੀ ਹੈ। ਉਹਨਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨ ਬੱਸ ਅਤੇ ਪੀ.ਆਰ.ਟੀ.ਸੀ ਦੁਆਰਾ ਚਲਾਈਆਂ ਜਾਣ ਵਾਲੀਆਂ ਬੱਸਾਂ ਐਤਵਾਰ (22 ਮਾਰਚ) ਨੂੰ ਲੋਕਾਂ ਨੂੰ ਆਪਣੀਆਂ ਸੇਵਾਵਾਂ ਨਹੀਂ ਦੇਣਗੀਆਂ। ਪੰਜਾਬ ਸਰਕਾਰ ਵੱਲੋਂ ਹੁਣ ਸੋਮਵਾਰ 23 ਫ਼ਰਵਰੀ ਤੋਂ ਸੂਬੇ ਵਿੱਚ 50 ਰੂਟਾਂ ‘ਤੇ ਬੱਸਾਂ ਚਲਾਵੇਗੀ।

Punjab bus stands wear a deserted look, amid coronavirus crisisਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਐਤਵਾਰ ਦਿੱਤੇ ‘ਜਨਤਾ ਕਰਫਿਊ’ ਦੇ ਸੱਦੇ ਨੂੰ ਮੁੱਖ ਰੱਖਦਿਆਂ ਐਤਵਾਰ ਨੂੰ ਕੋਈ ਬੱਸ ਨਾ ਚਲਾਉਣ ਦਾ ਫੈਸਲਾ ਕੀਤਾ ਹੈ।

ਹੋਰ ਪੜ੍ਹੋ: ਪੰਜਾਬ ਪੁਲੀਸ ਦੀ ਭਰਤੀ ਦੀਆਂ ਸੋਸ਼ਲ ਮੀਡੀਆ 'ਤੇ ਅਫਵਾਹਾਂ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ 7 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਨਵਾਂ ਸ਼ਹਿਰ ਦੇ ਪਿੰਡ ਪਾਠਲਾਵਾਂ ‘ਚ 70 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ।ਤਾਜ਼ਾ ਅੰਕੜਿਆਂ ਮੁਤਾਬਕ ਮੁਹਾਲੀ ਤੋਂ 4 ਕੇਸ ਅਤੇ ਚੰਡੀਗੜ੍ਹ ਤੋਂ 5 ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।

-PTC News

Related Post