ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਤੋਂ ਬਦਲੀ ਤਾਰੀਖ , ਹੁਣ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

By  Shanker Badra March 3rd 2021 01:46 PM

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਤੋਂ ਬਦਲੀ ਤਾਰੀਖ , ਹੁਣ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਤਰੀਕ ਅੱਜ ਇਕ ਵਾਰ ਫਿਰ ਬਦਲ ਦਿੱਤੀ ਹੈ। ਹੁਣ ਬਜਟ 8 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨਗੇ। ਸਲਾਹਕਾਰ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ 9 ਅਤੇ 10 ਦੇ ਬਜਟ 'ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 5 ਮਾਰਚ ਨੂੰ ਬਜਟ ਪੇਸ਼ ਕੀਤਾ ਜਾਣਾ ਸੀ ਪਰ ਹੁਣ ਬਜਟ ਪੇਸ਼ ਕਰਨ ਦੀ ਤਰੀਕ ਫਿਰ ਬਦਲ ਗਈ ਹੈ।

Punjab government to present budget 2021-22 in Punjab Assembly on March 8 ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਤੋਂ ਬਦਲੀ ਤਾਰੀਖ , ਹੁਣ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਪੜ੍ਹੋ ਹੋਰ ਖ਼ਬਰਾਂ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਦਨ 'ਚੋਂ ਕੀਤਾ ਵਾਕਆਊਟ

ਸ਼੍ਰੋਮਣੀ ਅਕਾਲੀ ਦਲ ਨੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਸਦਨ 'ਚ ਪੂਰੇ ਜੋਰ ਨਾਲ ਉਠਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾਕੀਤਾ ਹੈ। ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਨੇ ਚੁੱਪਕਿਉਂ ਧਾਰੀ ਹੈ। ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਮੁਲਾਜ਼ਮ ਮੰਗਾਂ ਉਠਾਉਣ ਲਈ ਸਮਾਂ ਨਾ ਦੇਣ ‘ਤੇ ਰੋਸ ਪ੍ਰਗਟਾਇਆ ਹੈ।

Punjab government to present budget 2021-22 in Punjab Assembly on March 8 ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਤੋਂ ਬਦਲੀ ਤਾਰੀਖ , ਹੁਣ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ, ਡੀਏ ਅਤੇ ਬਕਾਏ ਹਜ਼ਮ ਕਰਨ ਵਾਲੀ ਕਾਂਗਰਸ ਸਰਕਾਰ ਕੋਲੋਂ ਮੁਲਾਜ਼ਮਾਂ ਨਾਲ ਕੀਤੀ ਗਈ ਹਰੇਕ ਜ਼ਿਆਦਤੀ ਦਾ ਪੂਰਾ ਹਿਸਾਬ ਲਵੇਗਾ। ਕਿਸੇ ਕੀਮਤ 'ਤੇ ਮੁਲਾਜ਼ਮਾਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਦੇ ਸਾਰੇ ਟੀ.ਏ., ਡੀ.ਏ. ਦਾ ਹਜ਼ਾਰਾਂ ਕਰੋੜਾਂ ਰੁਪਿਆ ਖਾ ਗਈ, ਜੋ ਕਿ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਹੈ।

Budget Session : AAP MLAs walk out Punjab Assembly On issue of electricity ਬਜਟ ਇਜਲਾਸ : ਆਪ ਵਿਧਾਇਕਾਂ ਨੇ ਬਿਜਲੀ ਦੇ ਮੁੱਦੇ 'ਤੇ ਨਾਅਰੇਬਾਜ਼ੀ ਕਰਦਿਆਂ ਸਦਨ 'ਚੋਂ ਕੀਤਾ ਵਾਕਆਊਟ

ਓਧਰ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਨੇਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਪੋਸਟਰ ਹੱਥਾਂ 'ਚ ਫੜ੍ਹ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਿਧਾਨ ਸਭਾ ਪਹੁੰਚੇ ਅਤੇ ਉਨ੍ਹਾਂ ਵੱਲੋਂ ਵੀ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਗਿਆ ਹੈ। ਆਪ ਵਿਧਾਇਕਾਂ ਨੇ ਬਿਜਲੀ ਦੀ ਮਹਿੰਗੀ ਦਰਾਂ ਦੇ ਵਿਰੋਧ ਵਿਚ ਵਿਧਾਨ ਸਭਾ ਦੇ ਬਾਹਰਪ੍ਰਦਰਸ਼ਨ ਕੀਤਾ ਹੈ।

-PTCNews

Related Post