ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਰਾਰ ਰੱਖੇਗੀ ਪੰਜਾਬ ਸਰਕਾਰ, ਕੈਬਨਿਟ ਮੀਟਿੰਗ 'ਚ ਲਏ ਅਹਿਮ ਫੈਸਲੇ

By  Jasmeet Singh March 31st 2022 08:00 PM

ਚੰਡੀਗੜ੍ਹ, 31 ਮਾਰਚ 2022: ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਪਟੜੀ ਤੋਂ ਉਤਰੀ ਮਾਲ ਗੱਡੀ, ਵੱਡਾ ਹਾਦਸਾ ਹੋਣ ਤੋਂ ਟਲਿਆ

CM Mann to provide digital J-Forms to farmers

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਦੇ ਅਨੁਸਾਰ ਤਿੰਨ ਮਹੀਨੇ ਲਈ ਨਵਿਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਪਰ 1.75 ਫੀਸਦ ਵਾਧੂ ਦੇਣ ਨੂੰ ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ।ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜੋਨਾਂ ਦਾ ਘੱਟੋ ਘੱਟ ਗਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦਕਿ ਘੱਟ ਸਮੇਂ ਦੀ ਇਸ ਆਬਕਾਰੀ ਨੀਤੀ ਤੋਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਮੇਂ ਦੌਰਨ ਵੱਧ ਮਾਲੀਆ ਇੱਕਤਰ ਕਰਨ ਲਈ ਹਰੇਕ ਗਰੁੱਪ/ਜੋਨ ਲਈ ਦੇਸੀ ਸ਼ਰਾਬ, ਅੰਗਰੇਜੀ ਸ਼ਰਾਬ, ਬੀਅਰ ਅਤੇ ਆਈ.ਐਫ.ਐਲ ਦੇ ਘੱਟੋ ਘੱਟ ਗਰੰਟਿਡ ਕੋਟੇ ਨੂੰ ਪਿਛਲੇ ਸਾਲ ਦੀ ਪਹਿਲੀ ਤਿਮਾਹੀ ਨਾਲੋ 10 ਫੀਸਦੀ ਵਧਾ ਦਿੱਤਾ ਗਿਆ ਹੈ।

CM Mann to provide digital J-Forms to farmers

ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਛੋਟੇ (ਪ੍ਰਚੂਨ) ਲਾਇਸੈਂਸ ਧਾਰਕਾਂ ਨੂੰ ਉਨਾਂ ਦੀ ਲੋੜ ਅਨੁਸਾਰ ਸ਼ਰਾਬ ਚੱਕਣ ਦੀ ਪ੍ਰਵਾਨਗੀ ਦਿੰਦਿਆਂ ਵਾਧੂ ਨਿਸ਼ਚਿਤ ਲਾਇਸੈਂਸ ਫੀਸ ਵਿਚ ਵਾਧਾ ਕੀਤਾ ਗਿਆ ਹੈ।ਫਿਕਸਡ ਅਤੇ ਓਪਨ ਕੋਟੇ ਦੀ ਰੇਸ਼ੀਓ ਵਿੱਤੀ ਸਾਲ 2021-22 ਦੀ ਤਰਾਂ 30:70 ਹੀ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਇਸ ਕਿਸਾਨ ਪੱਖੀ ਫੈਸਲੇ ਨਾਲ ਲਾਭ ਹੋਵੇਗਾ

CM Mann to provide digital J-Forms to farmers

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਰਾਬ ਦੀ ਆਵਾਜਾਈ ਨੂੰ ਨਿਯੰਤਰਨ ਕਰਨ ਲਈ ਵਿੱਤੀ ਸਾਲ 2022-23 ਦੌਰਾਨ ਆਈ.ਟੀ ਅਧਾਰਤ ਟ੍ਰੈਕ ਐਂਡ ਟ੍ਰੇਸ ਸਿਸਟਮ ਲਾਗੂ ਕੀਤਾ ਜਾਵੇਗਾ।

-PTC News

Related Post