ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਲਿਆ ਵਾਪਸ

By  Shanker Badra October 14th 2020 05:11 PM -- Updated: October 14th 2020 05:13 PM

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਲਿਆ ਵਾਪਸ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਮੁੜ ਤੋਂ ਪੁਰਾਣੇ ਮੋਬਾਈਲ ਭੱਤੇ ਲਾਗੂ ਰਹਿਣਗੇ।

Punjab government withdrawn decision to mobile allowances of government employees ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਲਿਆ ਵਾਪਸ

ਹੁਣ ਸਰਕਾਰੀ ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਨੂੰ 1 ਨਵੰਬਰ ਤੋਂ ਪਹਿਲਾਂ ਵਾਂਗ ਹੀ ਪੂਰਾ ਮੋਬਾਈਲ ਭੱਤਾ ਮਿਲੇਗਾ। ਸਰਕਾਰ ਵੱਲੋਂ ਇਸ ਸਬੰਧ ਵਿਚ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

Punjab government withdrawn decision to mobile allowances of government employees ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਲਿਆ ਵਾਪਸ

ਇਸ ਫ਼ੈਸਲੇ ਨੂੰ ਅੱਜ ਦੁਬਾਰਾ ਨੋਟੀਫਿਕੇਸ਼ਨ ਜਾਰੀ ਕਰ ਕੇ ਵਾਪਸ ਲੈ ਲਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ ਗਿਆ ਸੀ।

Punjab government withdrawn decision to mobile allowances of government employees ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ ਕਟੌਤੀ ਕਰਨ ਦੇ ਫ਼ੈਸਲੇ ਨੂੰ ਲਿਆ ਵਾਪਸ

ਜ਼ਿਕਰਯੋਗ ਹੈ ਕਿ 27 ਜੁਲਾਈ ਨੂੰ ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ 'ਚ 50 ਫ਼ੀਸਦੀ ਕਟੌਤੀ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਮੋਬਾਈਲ ਭੱਤੇ ‘ਤੇ 100 ਤੋਂ 250 ਰੁਪਏ ਤੱਕ ਦੀ ਕਟੌਤੀ ਕੀਤੀ ਸੀ।

-PTCNews

Related Post