ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਇਲਾਜ ਲਈ ਮੁੱਖ ਮੰਤਰੀ ਨੇ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

By  Shanker Badra July 3rd 2019 10:24 AM

ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਇਲਾਜ ਲਈ ਮੁੱਖ ਮੰਤਰੀ ਨੇ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਇਲਾਜ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ,ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ।

Punjab government writer Jaswant Singh kanwal announces Rs 5 lakh ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਇਲਾਜ ਲਈ ਮੁੱਖ ਮੰਤਰੀ ਨੇ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ 'ਤੇ ਜਸਵੰਤ ਸਿੰਘ ਕੰਵਲ ਦੇ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਹੈ ਕਿ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

Punjab government writer Jaswant Singh kanwal announces Rs 5 lakh ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਇਲਾਜ ਲਈ ਮੁੱਖ ਮੰਤਰੀ ਨੇ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰੋਟੀ-ਰੋਜ਼ੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਆਬੂ ਧਾਬੀ ‘ਚ ਮੌਤ , ਪਰਿਵਾਰ ‘ਤੇ ਡਿੱਗਾ ਦੁੱਖਾਂ ਦਾ ਪਹਾੜ

ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਜਸਵੰਤ ਸਿੰਘ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰ ਕੇ ਪੰਜਾਬੀ ਸਾਹਿਤ ਨੂੰ ਅਮੀਰ ਕੀਤਾ ਹੈ।ਜਸਵੰਤ ਸਿੰਘ ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਜੀਵਨ ਪੰਜਾਬ ਮਾਂ-ਬੋਲੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ ਹੈ।ਉਨ੍ਹਾਂ ਕਿਹਾ ਕਿ ਕੰਵਲ ਦੀਆਂ ਲਿਖਤਾਂ ਪੇਂਡੂ ਜੀਵਨ ਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਧੁਰ ਅੰਦਰਲੀ ਤਸਵੀਰ ਪੇਸ਼ ਕਰਦੀਆਂ ਹਨ।

-PTCNews

Related Post