ਪੰਜਾਬ ਸਰਕਾਰ ਨੇ ਐਡਵੋਕੇਟ ਹਰਪ੍ਰੀਤ ਸੰਧੂ ਨੂੰ ਸੌਂਪੀ ਵੱਡੀ ਜਿੰਮੇਵਾਰੀ, ਇਨਫੋਟੈਕ ਦਾ ਚੇਅਰਮੈਨ ਕੀਤਾ ਨਿਯੁਕਤ
Riya Bawa
November 26th 2021 03:55 PM
ਚੰਡੀਗੜ੍ਹ: ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ (INFOTECH)ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਨਿਯੁਕਤੀ ਕਰ ਦਿੱਤੀ। ਸੰਧੂ ਇੱਕ ਪ੍ਰਸਿੱਧ ਵਕੀਲ, ਲੇਖਕ ਅਤੇ ਕੁਦਰਤ ਕਲਾਕਾਰ ਹਨ। ਨਵੰਬਰ ਵਿੱਚ ਹੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਵਿੱਚ ਉਨ੍ਹਾਂ ਦੇ ਕਰੀਬੀ ਸੁਰਿੰਦਰ ਮੋਹਨ ਸਿੰਘ ਸੰਧੂ ਨੇ ਇਸ ਕੁਰਸੀ ਤੋਂ ਅਸਤੀਫਾ ਦੇ ਦਿੱਤਾ ਸੀ।