ਹੁਣ ਪੂਰਨ ਤੌਰ 'ਤੇ ਖੁੱਲ੍ਹਣਗੇ ਸਕੂਲ ਯੂਨੀਵਰਸਟੀਆਂ, ਸਰਕਾਰ ਨੇ ਤਰੀਕ ਦਾ ਕੀਤਾ ਐਲਾਨ

By  Jagroop Kaur January 18th 2021 08:43 PM -- Updated: January 18th 2021 08:50 PM

ਕੋਰੋਨਾ ਕਾਲ ਤੋਂ ਹੁਣ ਤੱਕ ਵਿਦਿਅਕ ਅਦਾਰੇ ਬੰਦ ਪਏ ਸਨ , ਪਰ ਜਿਵੇਂ ਜਿਵੇਂ ਕੋਰੋਨਾ ਤੋਂ ਥੋੜੀ ਰਾਹਤ ਮਿਲੀ ਉਵੇਂ ਹੀ ਸਰਕਰ ਨੇ ਹਿਦਾਇਤਾਂ ਦੀ ਪਾਲਣਾ ਕਰਨ ਦੀ ਸ਼ਰਤ ਤਹਿਤ ਕੁਝ ਕੁ ਅਦਾਰੇ ਖੋਲ੍ਹਣ ਦੀ ਅਨੁਮਤੀ ਦੇ ਦਿੱਤੀ , ਪਰ ਹੁਣ ਪੰਜਾਬ ਸਰਕਾਰ ਵੱਲੋਂ ਨਵੇਂ ਐਲਾਨ ਕੀਤੇ ਹਨ , ਤੇ ਸਰਕਾਰ ਨੇ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।Punjab schools to reopen from tomorrow for students of 5 to 8 classes : Education Minister ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਸਰਕਾਰ

ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬੁਲਾਰੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਰਕਟ ਕਰਵਾਏ ਜਾਣ।
Punjab schools to reopen from tomorrow for students of 5 to 8 classes : Education Minister ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ `ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲ੍ਹੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ।Karnataka colleges to reopen from November 17 | Education News,The Indian Express ਉਨ੍ਹਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ ਪੂਰਨ ਰੂਪ ਵਿਚ ਖੋਲ੍ਹੇ ਜਾਣ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ, ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ `ਤੇ ਜਾਰੀ ਹਦਾਇਤਾਂ ਅਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ,ਕਾਲਜ ਮੁੜ ਖੋਲ੍ਹਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

Related Post