ਪੰਜਾਬ ਸਰਕਾਰ ਨੇ DSP ਬਲਵਿੰਦਰ ਸਿੰਘ ਸੇਖੋਂ ਨੂੰ ਅਹੁਦੇ ਤੋਂ ਕੀਤਾ ਬਰਖ਼ਾਸਤ

By  Riya Bawa September 1st 2021 08:52 AM -- Updated: September 1st 2021 12:21 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਦਾ ਖੁਰਾਕ ਤੇ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਤਕਰਾਰ ਚੱਲ ਰਿਹਾ ਸੀ। ਇਸ ਤੋਂ ਬਾਅਦ ਗ੍ਰਹਿ ਵਿਭਾਗ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ ਹੋਈ ਸੀ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਬੀ ਚੰਦਰ ਸੇਖਰ ਤੋਂ ਜਾਂਚ ਕਰਵਾਈ ਗਈ ਸੀ। ਜਾਂਚ ਅਫ਼ਸਰ ਵੱਲੋਂ ਕੀਤੀ ਜਾਂਚ ਵਿਚ ਡੀਐੱਸਪੀ ਸੇਖੋਂ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਗਲਤ ਸਾਬਤ ਨਹੀਂ ਕਰ ਸਕੇ। ਇਸ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ।

-PTC News

Related Post