ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ,1 ਨਵੰਬਰ ਤੋਂ ਮਹਿੰਗਾਈ ਭੱਤੇ 'ਚ 3 ਫੀਸਦੀ ਵਾਧੇ ਦਾ ਐਲਾਨ

By  Jashan A October 13th 2019 12:19 PM

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ,1 ਨਵੰਬਰ ਤੋਂ ਮਹਿੰਗਾਈ ਭੱਤੇ 'ਚ 3 ਫੀਸਦੀ ਵਾਧੇ ਦਾ ਐਲਾਨ,ਚੰਡੀਗੜ: ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਹੋਰ ਪੜ੍ਹੋ:IPL 2019: ਹਾਰ ਦੇ ਬਾਵਜੂਦ ਯੁਵਰਾਜ ਨੇ ਜਿੱਤਿਆ ਲੋਕਾਂ ਦਾ ਦਿਲ, ਜਾਣੋ ਕਿਵੇਂ (ਵੀਡੀਓ) ਵਿੱਤ ਮੰਤਰੀ ਨੇ ਕਿਹਾ,‘‘ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।’’ ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਫੈਸਲਾ ਇਤਫਾਕਵੱਸ ਦੀਵਾਲੀ ਦੇ ਖੁਸ਼ੀਆਂ ਭਰੇ ਤਿਉਹਾਰ ਦੌਰਾਨ ਲਾਗੂ ਹੋਣ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਸੂਬੇ ਦੇ ਅਰਥਚਾਰੇ ਦੀ ਮੌਜੂਦਾ ਸਥਿਤੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਜਾਰੀ ਰੱਖੇਗੀ। -PTC News

Related Post