ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡਾ ਝਟਕਾ, ਸੂਬੇ 'ਚ ਫਿਰ ਮਹਿੰਗੀ ਹੋਈ ਬਿਜਲੀ !

By  Jashan A October 30th 2019 08:28 PM

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡਾ ਝਟਕਾ, ਸੂਬੇ 'ਚ ਫਿਰ ਮਹਿੰਗੀ ਹੋਈ ਬਿਜਲੀ !,ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਾ ਝਟਕਾ ਦੇ ਦਿੱਤਾ ਹੈ। ਦਰਅਸਲ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਬਿਜਲੀ ਦਰਾਂ 'ਚ ਵਾਧਾ ਕਰ ਦਿੱਤਾ ਹੈ।

Electricity ਇਹ ਵਾਧਾ ਫਿਊਲ ਕੋਸਟ ਐਡਜਸਟਮੈਂਟ (ਐੱਫ. ਸੀ. ਏ.) ਸਰਚਾਰਜ ਦੇ ਨਾਂ 'ਤੇ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਭਰੇ ਜਾ ਚੁੱਕੇ ਬਿੱਲਾਂ 'ਤੇ ਵੀ ਸਰਚਾਰਜ ਭਰਨਾ ਪਵੇਗਾ।

ਹੋਰ ਪੜ੍ਹੋ:ਇੱਕ ਵਾਰ ਫਿਰ ਮਹਿੰਗਾ ਹੋਇਆ ਪੈਟਰੋਲ, ਜਾਣੋ ਅੱਜ ਦੇ ਰੇਟ

ਜਿਸ ਦੌਰਾਨ 1 ਅਪ੍ਰੈਲ ਤੋਂ 30 ਜੂਨ 2019 ਤੱਕ ਦੇ ਸਮੇਂ ਲਈ ਮੀਟਰਡ ਵਰਗ ਲਈ 5 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ 1 ਅਕਤੂਬਰ ਤੋਂ 31 ਦਸੰਬਰ 2019 ਤਕ ਦੇ ਸਮੇਂ 'ਚ ਬਿਜਲੀ ਬਿੱਲਾਂ ਦੇ ਨਾਲ ਉਗਰਾਹੇ ਜਾਣਗੇ।

Electricityਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ 14 ਵਾਰ ਬਿਜਲੀ ਦਰਾਂ 'ਚ ਵਾਧਾ ਕਰ ਚੁੱਕੀ ਹੈ ਤੇ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਝਟਕਾ ਦੇ ਦਿੱਤਾ ਹੈ।

-PTC News

 

Related Post