ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਨੂੰ ਦਰਸਾਉਂਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਹੋ ਰਹੀ ਹੈ ਵਾਇਰਲ

By  Jashan A October 3rd 2019 10:51 AM -- Updated: October 3rd 2019 10:53 AM

ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਨੂੰ ਦਰਸਾਉਂਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਹੋ ਰਹੀ ਹੈ ਵਾਇਰਲ,ਚੰਡੀਗੜ੍ਹ: ਪੰਜਾਬ ਸਰਕਾਰ ਦੇ ਢਾਈ ਸਾਲ ਪੂਰੇ ਹੋ ਚੁੱਕੇ ਹਨ ਤੇ ਪੰਜਾਬ ਦੇ 4 ਹਲਕਿਆਂ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਨੇ ਵੀ ਪੰਜਾਬ ਦੀ ਸਿਆਸੀ ਧਰਾਤਲ ਨੂੰ ਗਰਮਾ ਦਿੱਤਾ ਹੈ।ਉਧਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ।

ਮੁਲਾਜ਼ਮ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਨੂੰ ਕੋਸ ਰਹੀਆਂ ਹਨ ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਹਨ।

ਹੋਰ ਪੜ੍ਹੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ 1 ਲੱਖ ਰੁਪਏ ਜ਼ੁਰਮਾਨਾ ,ਜਾਂਚ ਦਾ ਦਿੱਤਾ ਹੁਕਮ

ਅਜਿਹੇ 'ਚ ਪਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਬੇਰੁਖੀ ਦਰਸਾਉਂਦੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ 'ਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ 'ਤੇ ਆਰੋਪ ਲਗਾਇਆ ਗਿਆ ਹੈ ਕਿ ਉਹ 105 ਮਹੀਨਿਆਂ ਤੋਂ ਡੀ.ਏ ਦੱਬੀ ਬੈਠੀ ਹੈ।

ਹਾਲਾਂਕਿ ਪੀਟੀਸੀ ਨਿਊਜ਼ ਇਸ ਪੋਸਟ ਦੀ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਕਿ ਇਹ ਪੋਸਟ ਕਿਸ ਮੁਲਾਜ਼ਮ ਜਥੇਬੰਦੀ ਵੱਲੋਂ ਪਾਈ ਗਈ ਹੈ, ਪਰ ਇਹ ਪੋਸਟ ਸਾਫ ਦਰਸਾ ਰਹੀ ਹੈ ਕਿ ਮੁਲਾਜ਼ਮਾਂ ਦਾ ਗੁੱਸਾ ਕਿਸ ਕਦਰ ਪੰਜਾਬ ਸਰਕਾਰ 'ਤੇ ਫੁੱਟ ਰਿਹਾ ਹੈ। ਇਸ ਲਿਸਟ 'ਚ ਲਿਖਿਆ ਹੈ ਕਿ ਪੰਜਾਬ ਸਰਕਾਰ ਕਰਮਚਾਰੀਆਂ ਦਾ 105 ਮਹੀਨੇ ਦਾ ਡੀ.ਏ ਦੱਬੀ ਬੈਠੀ ਹੈ,ਜੋ ਇਸ ਤਰ੍ਹਾਂ ਹੈ....

post viral-PTC News

Related Post