ਪੰਜਾਬ ਸਰਕਾਰ ਨੇ ਪੰਜਾਬ 'ਚ ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ 'ਤੇ ਲਗਾਈ ਰੋਕ

By  Shanker Badra April 10th 2018 04:19 PM -- Updated: April 27th 2018 05:15 PM

ਪੰਜਾਬ ਸਰਕਾਰ ਨੇ ਪੰਜਾਬ 'ਚ ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ 'ਤੇ ਲਗਾਈ ਰੋਕ:ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਦੀ ਰਿਲੀਜ਼ 'ਤੇ ਪੰਜਾਬ ਸਰਕਾਰ ਵੱਲੋਂ ਰੋਕ ਲਾ ਦਿਤੀ ਗਈ ਹੈ।ਪੰਜਾਬ ਸਰਕਾਰ ਨੇ ਪੰਜਾਬ 'ਚ ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ 'ਤੇ ਲਗਾਈ ਰੋਕਸੁਪਰੀਮ ਕੋਰਟ ਨੇ ਅੱਜ ਹੀ ਫਿਲਮ ਨੂੰ ਹਰੀ ਝੰਡੀ ਦਿੰਦੇ ਹੋਏ ਫਿਲਮ ਨੂੰ 13 ਅਪ੍ਰੈਲ ਨੂੰ ਰਿਲੀਜ਼ ਕਰਨ ਦੇ ਆਦੇਸ਼ ਦਿੱਤੇ ਸਨ।ਪੰਜਾਬ ਸਰਕਾਰ ਨੇ ਕਾਨੂੰਨੀ ਵਿਵਸਥਾ ਦਾ ਹਵਾਲਾ ਦੇਂਦੇ ਹੋਏ ਫ਼ਿਲਮ ਨੂੰ ਪੰਜਾਬ ਦੇ ਵਿਚ ਰਿਲੀਜ਼ ਹੋਣ ਤੇ ਰੋਕ ਲਾ ਦਿੱਤੀ ਹੈ।ਪੰਜਾਬ ਸਰਕਾਰ ਨੇ ਪੰਜਾਬ 'ਚ ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ 'ਤੇ ਲਗਾਈ ਰੋਕਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਦਰਸਾਉਂਦੀ ਵਿਵਾਦਿਤ ਫਿਲਮ 'ਨਾਨਕ ਸ਼ਾਹ ਫਕੀਰ' ਦੇ ਰਿਲੀਜ਼ ਸੰਬੰਧੀ ਅੱਜ ਸੁਪਰੀਮ ਕੋਰਟ ਵਲੋਂ ਦਿੱਤੀ ਹਰੀ ਝੰਡੀ ਦੇ ਖਿਲਾਫ ਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨੇ ਸਿੱਧੇ ਤੌਰ 'ਤੇ ਇਸ ਫੈਸਲੇ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਨੇ ਪੰਜਾਬ 'ਚ ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ 'ਤੇ ਲਗਾਈ ਰੋਕਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਵਲੋਂ ਫਿਲਮ ਨਾਨਕ ਸ਼ਾਹ ਫਕੀਰ ਨੂੰ ਚਲਾਉਣ ਦੀ ਮਨਜ਼ੂਰੀ ਦੇਣਾ ਸਿੱਧੇ ਰੂਪ ਵਿਚ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ।ਪੰਜਾਬ ਸਰਕਾਰ ਵਲੋਂ ਫਿਲਮ 'ਤੇ ਰੋਕ ਲਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। -PTCNews

Related Post