ਪੰਜਾਬ ਸਰਕਾਰ ਵੱਲੋਂ ਓਲੰਪਿਕ ਖਿਡਾਰੀਆਂ ਦਾ ਸਨਮਾਨ, ਮੁੱਖ ਮੰਤਰੀ ਵੱਲੋਂ ਹਾਕੀ ਟੀਮ ਦੇ ਕਪਤਾਨ ਲਈ ਵੱਡਾ ਐਲਾਨ

By  Jashan A August 12th 2021 08:09 PM -- Updated: August 12th 2021 08:49 PM

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਪੰਜਾਬ ਦੇ ਉਹਨਾਂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਟੋਕੀਓ ਓਲੰਪਿਕ 'ਚ ਹਿੱਸਾ ਲਿਆ ਸੀ। ਜਿਨ੍ਹਾਂ ਵਿੱਚੋਂ ਹਾਕੀ ਖਿਡਾਰੀ ਤੇ ਕਈ ਹੋਰ ਖੇਡਾਂ ਨਾਲ ਸਬੰਧ ਰੱਖਣ ਵਾਲੇ ਖਿਡਾਰੀ ਸਨ, ਜਿਨ੍ਹਾਂ ਨੂੰ ਅੱਜ ਸਰਕਾਰ ਨੇ ਇਨਾਮੀ ਰਾਸ਼ੀ ਦੇ ਕੇ ਸਨਮਾਨ ਕੀਤਾ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਦਾ ਮਾਣ ਵਧਾਇਆ ਤੇ ਉਹਨਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਤੇ ਸਕੂਲਾਂ ਦੇ ਨਾਮ ਖਿਡਾਰੀਆਂ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਐਸ ਪੀ ਬਣਾਉਣ ਦਾ ਐਲਾਨ ਵੀ ਕੀਤਾ ਹੈ।

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ ‘ਮੁਹੰਮਦ ਮੁਸਤਫ਼ਾ’ ਨੇ ਕੀਤਾ ਇਨਕਾਰ

ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਿਆਦੀਆਂ ਦੀ ਰਹਿਣ ਵਾਲੀ ਹਾਕੀ ਦੀ ਗੋਲ ਮਸ਼ੀਨ ਵਜੋਂ ਜਾਣੀ ਜਾਂਦੀ ਮਹਿਲਾ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਨੂੰ ਸਨਮਾਨਿਤ ਕੀਤਾ ਗਿਆ I ਟੋਕੀਓ ਓਲੰਪਿਕ ਖੇਡਾਂ ਵਿਚ ਮਹਿਲਾ ਹਾਕੀ ਟੀਮ ਨੂੰ ਸੈਮੀ ਫਾਈਨਲ ਵਿਚ ਪਹੁੰਚਾਉਣ ਵਿਚ ਗੁਰਜੀਤ ਕੌਰ ਨੇ ਇਕ ਗੋਲ ਦਾਗ ਕੇ ਅਹਿਮ ਭੂਮਿਕਾ ਨਿਭਾਈ ਸੀ।

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਪੰਜਾਬ ਸਰਕਾਰ ਨੇ ਹਾਕੀ ਟੀਮ ਦੇ ਖਿਡਾਰੀਆਂ ਨੂੰ ਜਿਨ੍ਹਾਂ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ, ਉਹਨਾਂ ਨੂੰ ਢਾਈ ਕਰੋੜ ਦੀ ਰਾਸ਼ੀ ਤੇ ਓਲੰਪਿਕ 'ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ 50 ਅਤੇ 21 ਲੱਖ ਰੁਪਏ ਦੀ ਰਾਸ਼ੀ ਦੇ ਕੇ ਸਨਮਾਨ ਕੀਤਾ ਹੈ।

-PTC News

Related Post