ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕੀਤਾ ਨੋਟਿਸ ਜਾਰੀ, ਸਰਕਾਰੀ ਗੱਡੀ ਵਾਪਸ ਕਰਨ ਦੇ ਹੁਕਮ

By  Pardeep Singh April 27th 2022 01:35 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਕਾਰੀ ਗੱਡੀਆਂ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਵੜਿੰਗ ਅਤੇ ਪਰਗਟ ਸਿੰਘ ਨੂੰ ਸਰਕਾਰੀ ਗੱਡੀ ਵਾਪਸ ਨਾ ਕਰਨ 'ਤੇ ਨੋਟਿਸ ਜਾਰੀ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਕਿਹਾ ਹੈ ਕਿ ਸਾਬਕਾ ਮੰਤਰੀ ਆਪਣੀਆ ਗੱਡੀਆ ਵਾਪਸ ਕੀਤੀਆ ਜਾਣ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਵਿਧਾਇਕ ਨੂੰ ਸਰਕਾਰੀ ਫਲੈਟ ਅਲਾਟ ਕੀਤੇ ਗਏ ਹਨ। ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ 35 ਨੰਬਰ ਫਲੈਟ ਮਿਲਿਆ ਹੈ। ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਨੂੰ ਫਲੈਟ ਨੰਬਰ 37 ਅਲਾਟ ਕੀਤਾ ਗਿਆ। ਇਸ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਨੂੰ 39 ਨੰਬਰ ਫਲੈਟ ਅਲਾਟ ਹੋਇਆ ਹੈ।

ਇਹ ਵੀ ਪੜ੍ਹੋ:ਬਿਜਲੀ ਸੰਕਟ: 15 ਯੂਨਿਟ 'ਚੋਂ 10 ਹੀ ਯੂਨਿਟ ਹਨ ਵਰਕਿੰਗ

-PTC News

Related Post