ਔਰਬਿਟ ਅਤੇ ਨਿਊ ਦੀਪ ਬੱਸ ਸਰਵਿਸ ਦੇ ਰੂਟ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈਕੋਰਟ ਨੇ ਕੀਤਾ ਰੱਦ

By  Shanker Badra December 6th 2021 12:50 PM -- Updated: December 6th 2021 12:57 PM

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਾਈਕੋਰਟ ਨੇ ਸੋਮਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਔਰਬਿਟ ਬੱਸ ਅਤੇ ਨਿਊ ਦੀਪ ਦੀਆਂ ਬੱਸਾਂ ਜ਼ਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈ ਕੋਰਟ ਨੇ ਰੱਦ ਕਰ  ਦਿੱਤਾ ਹੈ।

ਔਰਬਿਟ ਅਤੇ ਨਿਊ ਦੀਪ ਬੱਸ ਸਰਵਿਸ ਦੇ ਰੂਟ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈਕੋਰਟ ਨੇ ਕੀਤਾ ਰੱਦ

ਮਿਲੀ ਜਾਣਕਾਰੀ ਅਨੁਸਾਰ ਹਾਈ ਕੋਰਟ ਵੱਲੋਂ ਔਰਬਿਟ ਬੱਸ ਅਤੇ ਨਿਊ ਦੀਪ ਬੱਸ ਸਰਵਿਸ ਦੇ ਰੱਦ ਹੋਏ ਰੂਟ ਪਰਮਿਟ ਮੁੜ ਭਾਲ ਕੀਤੇ ਗਏ ਹਨ। ਟੈਕਸ ਅਦਾ ਕਰਨ ਦੇ ਬਾਵਜੂਦ ਔਰਬਿਟ ਬੱਸ ਅਤੇ ਨਿਊ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਸਨ।

ਔਰਬਿਟ ਅਤੇ ਨਿਊ ਦੀਪ ਬੱਸ ਸਰਵਿਸ ਦੇ ਰੂਟ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈਕੋਰਟ ਨੇ ਕੀਤਾ ਰੱਦ

ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਐਡਵੋਕੇਟ ਜਨਰਲ ਡੀ.ਐਸ. ਪਟਵਾਲੀਆ ਪੇਸ਼ ਹੋਏ ਸਨ ਅਤੇ ਇਹ ਦੋਵੇਂ ਕੇਸ ਪੰਜਾਬ ਸਰਕਾਰ ਹਾਈ ਕੋਰਟ ਵਿੱਚ ਹਾਰ ਚੁੱਕੀ ਹੈ। ਐਡਵੋਕੇਟ ਜਨਰਲ ਪਟਵਾਲੀਆ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਰਕਾਰ ਨੂੰ ਬਚਾ ਨਹੀਂ ਸਕੇ।

ਔਰਬਿਟ ਅਤੇ ਨਿਊ ਦੀਪ ਬੱਸ ਸਰਵਿਸ ਦੇ ਰੂਟ ਪਰਮਿਟ ਰੱਦ ਕਰਨ ਦੇ ਸਰਕਾਰ ਦੇ ਆਦੇਸ਼ਾਂ ਨੂੰ ਹਾਈਕੋਰਟ ਨੇ ਕੀਤਾ ਰੱਦ

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਔਰਬਿਟ ਬੱਸ ਅਤੇ ਨਿਊ ਦੀਪ ਬੱਸ ਸਰਵਿਸ ਦੇ ਪਰਮਿਟ ਰੱਦ ਕਰ ਦਿੱਤੇ ਸਨ ਅਤੇ ਬੱਸਾਂ ਨੂੰ ਜ਼ਬਤ ਕਰ ਲਿਆ ਸੀ।

-PTCNews

Related Post