ਕੋਰੋਨਾ ਵਾਇਰਸ ਦਾ ਖੌਫ਼, ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਵਿਦੇਸ਼ ਜਾਣ 'ਤੇ ਰੋਕ

By  PTC NEWS March 6th 2020 08:04 PM -- Updated: March 6th 2020 08:11 PM

ਚੰਡੀਗੜ੍ਹ: ਲਗਾਤਾਰ ਫੈਲ ਰਹੇ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੀ ਵਿਦੇਸ਼ ਜਾਣ ਦੀ ਛੁੱਟੀ 'ਤੇ ਰੋਕ ਲਗਾ ਦਿੱਤੀ ਹੈ।

ਸਰਕਾਰੀ ਮੁਲਾਜ਼ਮਾਂ ਦੇ ਵਿਦੇਸ਼ ਜਾਣ 'ਤੇ ਰੋਕ govt employees abroad

ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀਆਂ ਨੂੰ ਅਤਿ ਜ਼ਰੂਰੀ ਕਾਰਨਾਂ ਨੂੰ ਛੱਡ ਕੇ ਐਕਸ ਇੰਡੀਆ ਲੀਵ ਨਾ ਦਿੱਤੇ ਜਾਣ ਸਬੰਧੀ ਵੱਖ ਵੱਖ ਵਿਭਾਗਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ।

ਪਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ ਬਾਹਰਲੇ ਦੇਸ਼ ਦੀ ਯਾਤਰਾ ਤੋਂ ਵਾਪਸ ਪਰਤਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ 14 ਦਿਨ ਆਪਣੇ ਘਰ 'ਚ ਇਕੱਲੇ ਰਹਿਣ ਦੀ ਹਦਾਇਤ ਵੀ ਕੀਤੀ ਜਾਵੇ। ਪੱਤਰ ਮੁਤਾਬਕ ਇਸ ਹਦਾਇਤ ਨੂੰ ਤੁਰੰਤ ਪ੍ਰਭਾਵ ਤੋਂ ਲਾਗੂ ਕਰਨ ਦੀਆਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਸਿਹਤ ਵਿਭਾਗ ਮੁਤਾਬਕ ਪੰਜਾਬ 'ਚ ਇਸ ਵਾਇਰਸ ਦੇ ਕਈ ਸ਼ੱਕੀ ਮਾਮਲੇ ਪਾਏ ਗਏ, ਪਰ ਅਜੇ ਤੱਕ ਕੋਈ ਵੀ ਪੌਜੇਟਿਵ ਕੇਸ ਸਾਹਮਣੇ ਨਹੀਂ ਆਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਜਿਸ ਨੇ ਸਾਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੈ, ਨਾਲ ਹੁਣ ਤਕ ਇਕੱਲੇ ਚੀਨ ਵਿਚ ਹੀ 3042 ਮੌਤਾਂ ਹੋ ਚੁੱਕੀਆਂ ਹਨ। ਜਦਕਿ ਇਸ ਨਾਲ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ 80,552 ਦਾ ਅੰਕੜਾ ਪਾਰ ਕਰ ਚੁੱਕੀ ਹੈ।

-PTC News

Related Post