ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

By  Jashan A February 15th 2019 08:34 PM

ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ,ਚੰਡੀਗੜ :ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।

saheed ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਉਹਨਾਂ ਦੱਸਿਆ ਕਿ ਇਹਨਾਂ ਸ਼ਹੀਦਾਂ ਦੇ ਜੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਹਨਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ 'ਗਾਰਡ ਆਫ਼ ਆਨਰ' ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

saheed ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਇਹਨਾਂ ਸ਼ਹੀਦਾਂ ਵਿੱਚ ਧਰਮਕੋਟ, ਜ਼ਿਲ੍ਹਾ ਮੋਗਾ ਤੋਂ ਐਚ.ਸੀ./ਡੀ.ਵੀ.ਆਰ ਜੈਮਲ ਸਿੰਘ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਤੋਂ ਸੀ.ਟੀ./ਜੀ.ਡੀ. ਸੁਖਜਿੰਦਰ ਸਿੰਘ, ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਤੋਂ ਸੀ.ਟੀ./ਡਬਲਿਊ.ਸੀ. ਮਨਿੰਦਰ ਸਿੰਘ ਅੱਤਰੀ ਅਤੇ ਤਹਿਸੀਲ ਆਨੰਦਪੁਰ ਸਾਹਿਬ, ਜ਼ਿਲ੍ਹਾ ਰੋਪੜ ਤੋਂ ਸੀ.ਟੀ./ਜੀ.ਡੀ. ਕੁਲਵਿੰਦਰ ਸਿੰਘ ਸ਼ਾਮਲ ਹਨ।

-PTC News

Related Post