ਪੰਜਾਬ ਸਰਕਾਰ ਵੱਲੋਂ 31 ਮਾਰਚ ਤੋਂ ਬਾਅਦ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਪ੍ਰੋਵੀਜ਼ਨਲ ਪੈਨਸ਼ਨ ਦੇਣ ਦਾ ਫੈਸਲਾ

By  Shanker Badra May 7th 2020 06:21 PM

ਪੰਜਾਬ ਸਰਕਾਰ ਵੱਲੋਂ 31 ਮਾਰਚ ਤੋਂ ਬਾਅਦ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਪ੍ਰੋਵੀਜ਼ਨਲ ਪੈਨਸ਼ਨ ਦੇਣ ਦਾ ਫੈਸਲਾ:ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਵਿਭਾਗਾਂ /ਬੋਰਡਾਂ /ਨਿਗਮਾਂ ਵਿਚੋਂ ਸੇਵਾ ਮੁਕਤ ਹੋਏ ਨਵੇਂ ਅਧਿਕਾਰੀਆਂ /ਕਰਮਚਾਰੀਆਂ ਨੂੰ ਪ੍ਰੋਵੀਜ਼ਨਲ ਪੈਨਸ਼ਨ ਲਾਭ ਦੇਣ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਅਧੀਨ ਵਿੱਤ ਪੈਨਸ਼ਨ ਅਤੇ ਤਾਲਮੇਲ ਸ਼ਾਖਾ ਦੇ ਅਧੀਨ ਸਕੱਤਰ ਵਿੱਤ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਭੇਜੀਆਂ ਗਈਆਂ ਹਿਦਾਇਤਾਂ ਵਿਚ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਸੂਬਾ ਸਰਕਾਰ ਦੇ ਜਿਹੜੇ ਕਰਮਚਾਰੀ 31 ਮਾਰਚ, 2020 ਤੋਂ ਜਾਂ ਇਸ ਤੋਂ ਬਾਅਦ ਆਪਣੀਆਂ ਸਰਕਾਰੀ ਸੇਵਾਵਾਂ ਤੋਂ ਸੇਵਾ ਮੁਕਤ ਹੋਏ ਹਨ।

ਉਨ੍ਹਾਂ ਸਬੰਧਿਤ ਲੋੜੀਂਦੇ ਕਾਗਜਾਤ ਪੂਰੇ ਕਰਨ ਲਈ ਦੇਰੀ ਹੋ ਰਹੀ ਹੈ, ਇਸ ਲਈ ਉਨ੍ਹਾਂ ਨੂੰ ਪ੍ਰੋਵੀਜ਼ਨਲ ਪੈਨਸ਼ਨ ਦਾ ਲਾਭ ਦਿੱਤਾ ਜਾਵੇ ਅਤੇ ਜਦੋਂ ਲਾਕਡਾਊਨ /ਕਰਫਿਊ ਖਤਮ ਹੋਵੇਗਾ ਦੇ ਦੌਰਾਨ ਉਨ੍ਹਾਂ ਦੀ ਬਣਦੀ ਪੈਨਸ਼ਨ ਜਾਰੀ ਕੀਤੀ ਜਾਵੇ।

-PTCNews

Related Post