ਗੁਰਦਾਸਪੁਰ 'ਚ ਕੋਰੋਨਾ ਵਾਇਰਸ ਦੀ ਦਸਤਕ, 60 ਸਾਲਾ ਵਿਅਕਤੀ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra April 14th 2020 02:06 PM

ਗੁਰਦਾਸਪੁਰ 'ਚ ਕੋਰੋਨਾ ਵਾਇਰਸ ਦੀ ਦਸਤਕ, 60 ਸਾਲਾ ਵਿਅਕਤੀ ਦੀ ਰਿਪੋਰਟ ਆਈ ਪਾਜ਼ੀਟਿਵ:ਗੁਰਦਾਸਪੁਰ : ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।  ਮੋਹਾਲੀ ਜ਼ਿਲ੍ਹੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ ਉੱਥੇ ਪਿੰਡ ਜਵਾਹਰਪੁਰ ਵਿਖੇ ਮਰੀਜ਼ਾਂ ਦੀ ਕੁੱਲ ਗਿਣਤੀ 38 ਹੋ ਗਈ ਹੈ।ਗੁਰਦਾਸਪੁਰ ਜ਼ਿਲ੍ਹੇ ਵਿਚ ਅੱਜ ਪਹਿਲਾ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ। ਜਦੋਂਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਅੰਦਰ ਅਜਿਹਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ ਸੀ।

ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਦੇ ਇਕ 60 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦਰਅਸਲ 'ਚ ਇਹ ਵਿਅਕਤੀ ਖਾਂਸੀ-ਜ਼ੁਕਾਮ ਤੋਂ ਪੀੜਤ ਸੀ ਤੇ 11 ਤਾਰੀਕ ਨੂੰ ਸੈਂਪਲ ਲਏ ਗਏ ਸਨ। ਜਿਸ ਤੋਂ ਬਾਅਦ ਅੱਜ ਸੈਂਪਲ ਦੀ ਰਿਪੋਰਟ ਆਉਣ 'ਤੇ ਕੋਰੋਨਾ ਦੀ ਪੁਸ਼ਟੀ ਹੋਈ ਹੈ।ਅੱਜ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਉਣ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਪੀੜਤ ਵਿਅਕਤੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਇਸ ਦੌਰਾਨ ਪਾਜ਼ੀਟਿਵ ਕੇਸ ਮਿਲਣ 'ਤੇ ਤੁਰੰਤ ਸਿਹਤ ਵਿਭਾਗ ਦੀਆਂ ਟੀਮਾਂ ਪਹੁੰਚ ਗਈਆਂ ਤੇ ਇਲਾਕੇ ਨੂੰ ਸੀਲ ਕਰ ਦਿੱਤਾ। ਇਸ ਵਿਅਕਤੀ ਦੀ ਟ੍ਰੈਵਲ ਹਿਸਟਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ 'ਚ 180 ਦੇ ਕਰੀਬ ਪਾਜ਼ੀਟਿਵ ਮਾਮਲੇ ਪਾਏ ਗਏ ਹਨ।

-PTCNews

Related Post