ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ 'ਰਵੀ ਸ਼ੰਕਰ ਝਾਅ' ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ   

By  Shanker Badra April 17th 2021 04:49 PM

ਚੰਡੀਗੜ੍ਹ : ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਚੰਡੀਗੜ੍ਹ 'ਚ ਵੀ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

Punjab & Haryana High Court Justice Ravi Shankar Jha tested positive for COVID-19 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ 'ਰਵੀ ਸ਼ੰਕਰ ਝਾਅ' ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

ਜਿਸ ਦੇ ਬਾਅਦ ਉਨ੍ਹਾਂ ਦੀ ਅਦਾਲਤ ਵਿਚ ਲੱਗੇ ਸਾਰੇ ਕੇਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਹਾਈਕੋਰਟ ਵੱਲੋਂ ਫਿਜ਼ੀਕਲ ਹੇਅਰਿੰਗ 'ਤੇ ਰੋਕ ਲਈ ਦਿੱਤੀ ਗਈ ਹੈ। ਉਥੇ ਹੀ ਵੱਧਦੇ ਕੋਰੋਨਾ ਸੰਕ੍ਰਮਣ ਦੌਰਾਨ ਪ੍ਰਸ਼ਾਸਨ ਨੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਐਡਵਾਈਜ਼ਰ ਮਨੋਜ ਪਰਿਦਾ ਨੇ ਵੀ ਸ਼ਨੀਵਾਰ ਨੂੰ ਕੋਵਿਡਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ।

Punjab & Haryana High Court Justice Ravi Shankar Jha tested positive for COVID-19 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ 'ਰਵੀ ਸ਼ੰਕਰ ਝਾਅ' ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਇਸ ਦੌਰਾਨ ਕੋਰੋਨਾ ਵੈਕਸੀਨ ਦੀਆਂ 2 ਡੋਜ਼ਾਂ ਲਗਵਾਉਣ ਦੇ ਬਾਵਜੂਦ ਵੀ ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੈਨੀਵਾਲ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਉਨ੍ਹਾਂ ਨੇ ਖ਼ੁਦ ਨੂੰ ਘਰ 'ਚ ਹੀ ਆਈਸੋਲੇਟ ਕਰ ਲਿਆ। ਚੰਡੀਗੜ੍ਹ ਪੁਲਸ ਵਿਭਾਗ 'ਚ ਚੱਲਣ ਵਾਲੀ ਟੀਕਾਕਰਨ ਮੁਹਿੰਮ ਤਹਿਤ ਡੀ.ਜੀ.ਪੀ. ਨੇ ਸਭ ਤੋਂ ਪਹਿਲਾਂ ਟੀਕਾ ਲਵਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਟੀਕੇ ਦੀ ਦੂਜੀ ਡੋਜ਼ ਵੀ ਲਵਾ ਲਈ ਸੀ।

Punjab & Haryana High Court Justice Ravi Shankar Jha tested positive for COVID-19 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ 'ਰਵੀ ਸ਼ੰਕਰ ਝਾਅ' ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਐਡਵਾਈਜ਼ਰ ਮਨੋਜ ਪਰਿਦਾ ਨੇ ਵੀ ਸ਼ਨੀਵਾਰ ਨੂੰ ਕੋਵਿਡਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਸੈਕਟਰ-16 ਸਥਿਤ ਗਵਰਨਮੈਂਟ ਮਲਟੀ ਸਪੈਸ਼ਿਲਟੀ ਹਸਪਤਾਲ ’ਚ ਓਪੀਡੀ ਬਲਾਕ ’ਚ ਬਣਾਏ ਗਏ ਵੈਕਸੀਨੇਸ਼ਨ ਸੈਂਟਰ ’ਤੇ ਸਵੇਰੇ ਸਾਢੇ ਨੌ ਵਜੇ ਪਰਿਦਾ ਨੇ ਵੈਕਸੀਨ ਲਗਵਾਈ ਹੈ। ਵੈਕਸੀਨ ਲਗਾਉਣ ਤੋਂ ਬਾਅਦ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਾਰੀ ਆਉਣ ’ਤੇ ਟੀਕਾਕਰਨ ਜ਼ਰੂਰ ਕਰਵਾਓ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ 'ਰਵੀ ਸ਼ੰਕਰ ਝਾਅ' ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਹੋਰ ਮਾਮਲੇ 'ਚ ਮੁੜ ਕੀਤਾ ਗ੍ਰਿਫ਼ਤਾਰ  

ਦੱਸਣਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ 'ਚ ਕੋਰੋਨਾ ਦੇ 481 ਨਵੇਂ ਮਰੀਜ਼ ਸਾਹਮਣੇ ਆਏ ਸਨ, ਜਦੋਂ ਕਿ ਇਕ ਮਰੀਜ਼ ਦੀ ਪੀ.ਜੀ. ਆਈ. 'ਚ ਮੌਤ ਹੋ ਗਈ ਸੀ। ਇਹ ਵੀ ਦੱਸਣਯੋਗ ਹੈ ਕਿ ਸ਼ਹਿਰ 'ਚ ਕੋਰੋਨਾ ਦੇ ਕਹਿਰ ਦਰਮਿਆਨ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਵੀਕੈਂਡ ਲਾਕਡਾਊਨ ਲਾ ਦਿੱਤਾ ਗਿਆ ਹੈ। ਹੁਣ ਪੂਰਾ ਸ਼ਹਿਰ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹੇਗਾ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

-PTCNews

Related Post