ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 151 ਮਾਮਲਿਆਂ ਦੀ ਹੋਈ ਪੁਸ਼ਟੀ, 11 ਮੌਤਾਂ

By  Shanker Badra April 10th 2020 09:36 PM

ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 151 ਮਾਮਲਿਆਂ ਦੀ ਹੋਈ ਪੁਸ਼ਟੀ, 11 ਮੌਤਾਂ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ ,ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 48 ਕੇਸ ਸਾਹਮਣੇ ਆਏ ਹਨ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।

ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਕੋਰੋਨਾ ਪੀੜਤ ਮਹਿਲਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ,ਉਸ ਮਹਿਲਾ ਦੇ ਪਰਿਵਾਰ ਦੇ 7 ਮੈਂਬਰਾਂ ਦੀ ਕੋਰੋਨਾ ਵਾਇਰਸ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਮਿਲਿਆ ਹੈ ਜੋ ਕਿ ਕਿਸੇ ਹੋਰ ਇਲਾਕੇ ਤੋਂ ਹੈ। ਜਾਣਕਾਰੀ ਮੁਤਾਬਿਕ ਅੱਜ ਕੁੱਲ 8 ਹੋਰ ਕੋਰੋਨਾ ਦੇ ਕੇਸ ਜ਼ਿਲ੍ਹਾ ਪਠਾਨਕੋਟ 'ਚ ਮਿਲੇ ਹਨ।

ਮੋਹਾਲੀ ਦੇ ਡੇਰਾਬਸੀ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਦੇ ਨਾਲ ਹੀ ਅੱਜ ਸੰਗਰੁਰ ਅਤੇ ਜਲੰਧਰ ਦੇ ਵਿੱਚ ਇੱਕ -ਇੱਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 21 ਨਵੇ ਕੇਸ ਸਾਹਮਣੇ ਆਏ ਹਨ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 151 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 48 , ਨਵਾਂਸ਼ਹਿਰ - 19 , ਪਠਾਨਕੋਟ - 15 ,ਜਲੰਧਰ - 12 ,ਅੰਮ੍ਰਿਤਸਰ - 11 , ਮਾਨਸਾ - 11 , ਲੁਧਿਆਣਾ – 10, ਹੁਸ਼ਿਆਰਪੁਰ - 7 ,  ਮੋਗਾ - 4 , ਰੋਪੜ - 3 , ਫਤਿਹਗੜ੍ਹ ਸਾਹਿਬ - 2 , ਫਰੀਦਕੋਟ - 2 , ਸੰਗਰੂਰ - 2 ,ਬਰਨਾਲਾ - 2, ਪਟਿਆਲਾ - 1 , ਕਪੂਰਥਲਾ - 1 , ਸ੍ਰੀ ਮੁਕਤਸਰ ਸਾਹਿਬ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 11 ਮੌਤਾਂ ਹੋ ਚੁੱਕੀਆਂ ਹਨ ਅਤੇ 20 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post