ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ 166 ਨਵ ਨਿਯੁਕਤ ਉਪ ਵੈਦਾਂ ਨੂੰ ਸੌਂਪੇ ਨਿਯੁਕਤੀ ਪੱਤਰ

By  Shanker Badra June 21st 2021 10:04 PM

ਚੰਡੀਗੜ : ਪੰਜਾਬ ਸਰਕਾਰ ਵੱਲੋਂ ਅੱਜ ‘ਅੰਤਰਰਾਸਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ ਵਿਚ ਰੈਗੂਲਰ ਆਧਾਰ ‘ਤੇ 166 ਉਪ-ਵੈਦ ਭਰਤੀ ਕੀਤੇ ਗਏ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ 166 ਨਵ ਨਿਯੁਕਤ ਉਪ ਵੈਦਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੜ੍ਹੋ ਹੋਰ ਖ਼ਬਰਾਂ : ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ 

ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਸਟਾਫ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਫਰਜਾਂ ਨੂੰ ਨਿਭਾਉਣ ਅਤੇ ਲੋਕਾਂ ਨੂੰ ਆਯੁਰਵੈਦ ਸਬੰਧੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਨਾਂ ਨੂੰ ਆਯੁਰਵੈਦ ਦੇ ਇਲਾਜ ਬਾਰੇ ਜਾਗਰੂਕ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ 166 ਨਵ ਨਿਯੁਕਤ ਉਪ ਵੈਦਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਤਹਿਤ 4 ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ 11,000 ਤੋਂ ਵੱਧ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ 166 ਨਵ ਨਿਯੁਕਤ ਉਪ ਵੈਦਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ 'ਚ ਐਤਵਾਰ ਦਾ ਲੌਕਡਾਊਨ ਹੋਇਆ ਖ਼ਤਮ, ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਉਪ-ਵੇਦਾਂ ਦੀ ਨਵੀਂ ਨਿਯੁਕਤੀ ਨਾਲ ਸੂਬੇ ਵਿਚ ਆਯੁਰਵੈਦਿਕ ਮੈਡੀਕਲ ਸੇਵਾਵਾਂ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਡਾਇਰੈਕਟਰ ਆਯੁਰਵੈਦ ਡਾ. ਪੂਨਮ ਵਸਸਿਟ, ਸਿਆਸੀ ਸਕੱਤਰ ਸ੍ਰੀ ਹਰਕੇਸ ਚੰਦ ਸਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

-PTCNews

Related Post