ਪਾਣੀ-ਪਾਣੀ ਹੋਇਆ ਪੰਜਾਬ, ਪਾਣੀ 'ਚ ਡੁੱਬੀਆਂ ਸੜਕਾਂ, ਸੈਂਕੜੇ ਏਕੜ ਫ਼ਸਲ ਤਬਾਹ

By  Jashan A August 18th 2019 09:44 AM

ਪਾਣੀ-ਪਾਣੀ ਹੋਇਆ ਪੰਜਾਬ, ਪਾਣੀ 'ਚ ਡੁੱਬੀਆਂ ਸੜਕਾਂ, ਸੈਂਕੜੇ ਏਕੜ ਫ਼ਸਲ ਤਬਾਹ,ਨੂਰਪੁਰ ਬੇਦੀ: ਪੰਜਾਬ 'ਚ ਭਾਰੀ ਮੀਂਹ ਦੀ ਭਵਿੱਖਵਾਣੀ ਮਗਰੋਂ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਈ, ਜਿਸ ਦੌਰਾਨ ਸਭ ਤੋਂ ਜ਼ਿਆਦਾ ਅਸਰ ਸ੍ਰੀ ਅਨੰਦਪੁਰ ਸਾਹਿਬ ਦੇ ਨੂਰਪੁਰ ਬੇਦੀ 'ਚ ਦੇਖਣ ਨੂੰ ਮਿਲਿਆ, ਜਿਥੇ ਭਾਖੜਾ ਡੈਮ ਵਿੱਚੋਂ ਛੱਡੇ ਗਏ ਪਾਣੀ ਅਤੇ ਲਗਾਤਾਰ ਪੈ ਰਹੀ ਬਾਰਿਸ਼ ਨੇ ਨੂਰਪੁਰ ਬੇਦੀ ਦੀ ਬੰਗਲਾ ਬਸਤੀ 'ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ।

Rainਜਿਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸੜਕਾਂ ਅਤੇ ਘਰਾਂ ਦੀਆਂ ਛੱਤਾਂ 'ਤੇ ਰਹਿਣ ਲਈ ਮਜ਼ਬੂਰ ਹੋ ਰਹੇ ਹਨ।

ਹੋਰ ਪੜ੍ਹੋ:ਕਰਦਾ ਸੀ ਇਹ ਗੈਰਕਾਨੂੰਨੀ ਕੰਮ, ਪੁਲਿਸ ਦੇ ਚੜ੍ਹਿਆ ਅੜਿੱਕੇ, ਮਗਰੋ ਹੋਇਆ ਇਹ !

Rainਉਧਰ ਇਸ ਸਥਿਤੀ ਨੂੰ ਦੇਖਦੇ ਹੋਏ NDRF ਦੀਆਂ ਟੀਮਾਂ ਮੌਕੇ 'ਤੇ ਪਹੁੰਚ ਕੇ ਫਸੇ ਲੋਕਾਂ ਨੂੰ ਬਾਹਰ ਕੱਢਣ ਦੀਆਂ ਸੰਭਵ ਕੋਸ਼ਿਸ਼ਾਂ ਕਰ ਰਹੀਆਂ ਹਨ।

rainਉਧਰ ਇਸ ਮਾਰ ਕਾਰਨ ਸੈਕੜੇ ਏਕੜ ਫਸਲ ਤਬਾਹ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਤੇਜ਼ ਮੀਂਹ ਲਗਾਤਾਰ ਜਾਰੀ ਹੈ ਅਤੇ ਜੇਕਰ ਮੀਂਹ ਇਸੇ ਤਰ੍ਹਾਂ ਪੈਂਦਾ ਰਿਹਾ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

-PTC News

Related Post