ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

By  Shanker Badra January 10th 2019 05:54 PM -- Updated: January 10th 2019 06:05 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਇਸ ਗੱਲ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਰੇਤ ਮਾਫੀਆ ਖ਼ਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ ? ਪਾਰਟੀ ਨੇ ਇਸ ਗੈਰਕਾਨੂੰਨੀ ਧੰਦੇ ਵਿਚ ਲੱਗੇ ਦੋਸ਼ੀਆਂ, ਸਹਿ-ਦੋਸ਼ੀਆਂ ਅਤੇ ਉਹਨਾਂ ਦੇ ਸਰਗਨਿਆਂ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਹੈ।

Punjab Illegal sand mining Judicial inquiry Demand :SAD ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਨਵਾਂਸ਼ਹਿਰ ਜ਼ਿਲ੍ਹੇ ਅੰਦਰ ਬੈਰਸਲ ਦੀ ਸਰਕਾਰੀ ਰੇਤ ਖੱਡ ਵਿਚੋਂ ਕੀਤੀ ਜਾ ਰਹੀ ਗੈਰਕਾਨੂੰਨੀ ਰੇਤ ਮਾਇਨਿੰਗ ਸੰਬੰਧੀ ਖੁਲਾਸਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਪ੍ਰਸਾਸ਼ਨ ਦੀ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਲੁੱਟ ਅਤੇ ਵਾਤਾਵਰਣ ਨਾਲ ਹੋ ਰਹੀ ਛੇੜਛਾੜ ਨੂੰ ਰੋਕਣ ਵਿਚ ਬਿਲਕੁੱਲ ਵੀ ਦਿਲਚਸਪੀ ਨਹੀਂ ਹੈ।ਉਹਨਾਂ ਕਿਹਾ ਕਿ ਹਾਈ ਕੋਰਟ ਦੀ ਜਾਂਚ ਰਾਹੀਂ ਇਹ ਪਤਾ ਲਾਉਣਾ ਚਾਹੀਦਾ ਹੈ ਕਿ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਪਿੱਛੇ ਕੌਣ ਹੈ ਅਤੇ ਇਸ ਬੇਰੋਕ ਗੈਰਕਾਨੂੰਨੀ ਰੇਤ ਮਾਈਨਿੰਗ ਨੂੰ ਸਰਕਾਰ ਮੂਕ ਦਰਸ਼ਕ ਬਣੀ ਕਿਉਂ ਵੇਖ ਰਹੀ ਹੈ? ਇਸ ਮਾਮਲੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਤੁਰੰਤ ਦੋਸ਼ੀਆਂ ਖ਼ਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।

Punjab Illegal sand mining Judicial inquiry Demand :SAD ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਰੇਤ ਮਾਫੀਆਂ ਉਹਨਾਂ ਰੇਤ ਦੀਆਂ ਖੱਡਾਂ ਨੂੰ ਵੀ ਨਹੀਂ ਬਖਸ਼ ਰਿਹਾ ਹੈ।ਜਿਹੜੀਆ ਮਾਈਨਿੰਗ ਵਿਭਾਗ ਵੱਲੋਂ ਬੋਲੀਕਾਰ ਵੱਲ ਰਹਿੰਦੇ ਬਕਾਏ ਜਾਂ ਹੋਰ ਬੇਨਿਯਮੀਆਂ ਕਰਕੇ ਬੰਦ ਕੀਤੀਆਂ ਜਾ ਚੁੱਕੀਆ ਹਨ।ਉਹਨਾਂ ਕਿਹਾ ਕਿ ਬੈਰਸਲ ਦੀ ਖੱਡ, ਜਿੱਥੇ ਬੁੱਧਵਾਰ ਨੂੰ ਗੈਰਕਾਨੂੰਨੀ ਰੇਤ ਮਾਈਨਿੰਗ ਹੁੰਦੀ ਫੜੀ ਗਈ ਸੀ, ਨੂੰ ਮਾਈਨਿੰਗ ਵਿਭਾਗ ਵੱਲੋਂ 13 ਦਸੰਬਰ 2018 ਤੋਂ ਬੋਲੀਕਾਰ ਵੱਲ ਰਹਿੰਦੇ ਬਕਾਏ ਕਰਕੇ ਬੰਦ ਕੀਤਾ ਹੋਇਆ ਸੀ।ਉਹਨਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਇਹ ਗੈਰਕਾਨੂੰਨੀ ਗਤੀਵਿਧੀ ਜ਼ਿਲ੍ਹਾ ਪ੍ਰਸਾਸ਼ਨ ਦੀਆਂ ਨਜ਼ਰਾਂ ਤੋਂ ਕਿਵੇਂ ਬਚ ਗਈ? ਜ਼ਿਲ੍ਹਾ ਅਧਿਕਾਰੀਆਂ ਖ਼ਿਲਾਫ ਅਜਿਹੀ ਕੋਤਾਹੀ ਲਈ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਹ ਵੀ ਪਤਾ ਲਾਉਣਾ ਚਾਹੀਦਾ ਹੈ ਕਿ ਕਿਤੇ ਇਹ ਕੋਤਾਹੀ ਜਾਣਬੁੱਝ ਕੇ ਤਾਂ ਨਹੀਂ ਸੀ ਕੀਤੀ ਗਈ? ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਦੀ ਗੱਲ ਹੈ ਕਿ ਵਿਜੀਲੈਂਸ ਵਿਭਾਗ ਦੁਆਰਾ ਰੇਤ ਖੱਡ ਉੱਤੇ ਛਾਪਾ ਮਾਰੇ ਜਾਣ ਮਗਰੋਂ ਵੀ ਜ਼ਿਲ•ਾ ਪ੍ਰਸਾਸ਼ਨ ਨੇ ਦੋਸ਼ੀਆਂ ਨੂੰ ਫੜਣ ਲਈ ਕੋਈ ਯਤਨ ਨਹੀਂ ਕੀਤਾ।

Punjab Illegal sand mining Judicial inquiry Demand :SAD ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਸੂਬੇ ਅੰਦਰ ਰੇਤੇ ਦੀ ਬੇਰੋਕ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਲਈ ਸਰਕਾਰੀ ਮਸ਼ੀਨਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਰੇਤ ਮਾਫੀਆ ਪੰਜਾਬ ਦੇ ਮੁੱਖ ਮੰਤਰੀ ਨਾਲੋਂ ਵੀ ਵੱਧ ਤਾਕਤਵਰ ਹੈ।ਉਹਨਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਕੰਟਰੋਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।ਰੇਤ ਮਾਫੀਆ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ।ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਇਹ ਇਸ ਲਈ ਵਾਪਰਿਆ ਹੈ, ਕਿਉਂਕਿ ਰੇਤ ਮਾਫੀਆ ਦੇ ਹੱਥ ਕਾਂਗਰਸ ਹਾਈਕਮਾਂਡ ਤਕ ਜਾਂਦੇ ਹਨ।ਇਹੀ ਵਜ੍ਹਾ ਹੈ ਕਿ ਮੁੱਖ ਮੰਤਰੀ ਰੇਤ ਮਾਫੀਆ ਨੂੰ ਕੰਟਰੋਲ ਕਰਨ ਅਤੇ ਇਸ ਦੇ ਖਿਲਾਫ ਕਾਰਵਾਈ ਕਰਨ ਤੋਂ ਬੇਵਸ ਹੈ।

Punjab Illegal sand mining Judicial inquiry Demand :SAD ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਰੇਤ ਮਾਫੀਆ, ਨਸ਼ਾ ਮਾਫੀਆ ਅਤੇ ਖੇਤੀ ਕਰਜ਼ਿਆਂ ਦੀ ਮੁਕੰਮਲ ਮਾਫੀ ਵਰਗੇ ਮੁੱਦੇ ਉਠਾ ਕੇ ਸੱਤਾ ਵਿਚ ਆਈ ਸੀ। ਉਹਨਾਂ ਕਿਹਾ ਕਿ ਪਿਛਲੇ 2 ਸਾਲਾਂ ਵਿਚ ਪੰਜਾਬ ਅੰਦਰ ਗੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਸ਼ਿਆਂ ਵਿਚ ਅਥਾਹ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਮੁਕਰਨ ਮਗਰੋਂ ਲਗਭਗ 600 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜੁਆਬ ਦੇਣਾ ਚਾਹੀਦਾ ਹੈ ਕਿ ਉਹ ਰੇਤ ਮਾਫੀਆ ਨੂੰ ਕੰਟਰੋਲ ਕਰਨ ਸਮੇਤ ਹਰ ਫਰੰਟ ਉੱਤੇ ਕਿਉਂ ਨਾਕਾਮ ਹੋਇਆ ਹੈ?

-PTCNews

Related Post