ਪੰਜਾਬ 'ਚ ਪੰਚਾਇਤ ਸੰਮਤੀ,ਜ਼ਿਲਾ ਪ੍ਰੀਸ਼ਦ ਅਤੇ ਗ੍ਰਾਮ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ

By  Shanker Badra July 6th 2018 11:58 AM

ਪੰਜਾਬ 'ਚ ਪੰਚਾਇਤ ਸੰਮਤੀ,ਜ਼ਿਲਾ ਪ੍ਰੀਸ਼ਦ ਅਤੇ ਗ੍ਰਾਮ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ:ਪੰਜਾਬ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਉਸ ਤੋਂ ਵੀ ਵੱਧ ਇੰਤਜ਼ਾਰ ਇਸ ਵਾਰ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਹੈ ਪਰ ਸਰਕਾਰ ਲਗਾਤਾਰ ਪੰਚਾਇਤੀ ਚੋਣਾਂ ਦੀ ਤਰੀਕ ਅੱਗੇ ਕਰ ਰਹੀ ਹੈ।ਇਸ ਸਾਲ ਜੂਨ ਦੇ ਮਹੀਨੇ ਹੋਣ ਵਾਲੀਆਂ ਚੋਣਾਂ ਦੀ ਤਰੀਕ ਇੱਕ ਵਾਰ ਫੇਰ ਬਦਲ ਦਿੱਤੀ ਗਈ ਹੈ। ਪੰਜਾਬ ਵਿਚ ਪੰਚਾਇਤ ਸੰਮਤੀ,ਜ਼ਿਲਾ ਪ੍ਰੀਸ਼ਦ ਅਤੇ ਗ੍ਰਾਮ ਪੰਚਾਇਤ ਚੋਣਾਂ ਸਤੰਬਰ, 2018 ਦੇ ਮਹੀਨੇ ਵਿਚ ਹੋਣਗੀਆਂ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ,ਅਨੁਰਾਗ ਵਰਮਾ ਨੇ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਹੈ ਕਿ ਪੰਚਾਇਤ ਸੰਮਤੀ ਅਤੇ ਜ਼ਿਲਾ ਪਰਿਸ਼ਦ ਦੀਆਂ ਚੋਣਾਂ 10 ਸਤੰਬਰ, 2018 ਤੱਕ ਮੁਕੰਮਲ ਕਰਵਾਈਆਂ ਜਾਣ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 30 ਸਤੰਬਰ 2018 ਤੱਕ ਕਰਵਾਈਆਂ ਜਾਣਗੀਆਂ। -PTCNews

Related Post