ਪੰਜਾਬ ਸਮੇਤ ਕਈ ਸੂਬਿਆਂ 'ਚ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰ ਰਹੇ ਨੇ ਲੋਕ

By  Shanker Badra January 20th 2020 12:46 PM -- Updated: January 20th 2020 04:21 PM

ਪੰਜਾਬ ਸਮੇਤ ਕਈ ਸੂਬਿਆਂ 'ਚ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰ ਰਹੇ ਨੇ ਲੋਕ:ਚੰਡੀਗੜ੍ਹ : ਉੱਤਰੀ ਭਾਰਤ 'ਚ ਐਤਕੀਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਪੰਜਾਬ ਵਿੱਚ ਰਾਤ 9 ਵਜੇ ਤੋਂ ਬਾਅਦ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਇਹ ਧੁੰਦ ਦੂਜੇ ਦਿਨ ਸਵੇਰੇ 10-11 ਵਜੇ ਤੱਕ ਜਾਰੀ ਰਹਿੰਦੀ ਹੈ। ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab including many states Dense Fog ਪੰਜਾਬ ਸਮੇਤ ਕਈ ਸੂਬਿਆਂ 'ਚ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰ ਰਹੇ ਨੇ ਲੋਕ

ਇਸ ਦੌਰਾਨ ਧੁੰਦ ਕਾਰਨ ਵਾਹਨਾਂ ਦੀ ਰਫਤਾਰ ਹੌਲੀ ਹੋ ਗਈ ਹੈ, ਕਿਉਂਕਿ ਧੁੰਦ ਕਾਰਨ ਪੂਰੀ ਰਫ਼ਤਾਰ ਨਾਲ ਚੱਲ ਰਹੀ ਆਵਾਜਾਈ 'ਤੇ ਬਰੇਕਾਂ ਲੱਗ ਰਹੀਆਂ ਹਨ। ਉੱਥੇ ਹੀ ਠਰੂੰ-ਠਰੂੰ ਕਰਦੇ ਪਾਲੇ ਨੇ ਆਮ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਹੋਈਆਂ ਹਨ। ਇਸ ਕੜਾਕੇ ਦੀ ਠੰਡ ਤੋਂ ਬਚਣ ਲਈ ਲੋਕਾਂ ਵੱਲੋਂ ਅੱਗ ਅਤੇ ਬਿਜਲੀ ਦੇ ਹੀਟਰਾਂ ਦਾ ਸਹਾਰਾ ਲਿਆ ਜਾ ਰਿਹਾ ਹੈ।

Punjab including many states Dense Fog ਪੰਜਾਬ ਸਮੇਤ ਕਈ ਸੂਬਿਆਂ 'ਚ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰ ਰਹੇ ਨੇ ਲੋਕ

ਇਸ ਠੰਢ ਅਤੇ ਧੁੰਦ ਕਾਰਨ ਅਨੇਕਾਂ ਕੰਮਕਾਜ ਠੱਪ ਹੋ ਕੇ ਰਹਿ ਗਏ ਹਨ, ਜਿਸ ਕਾਰਨ ਦਿਹਾੜੀਦਾਰ ਮਜ਼ਦੂਰਾਂ ਲਈ ਨਵੀਂ ਬਿਪਤਾ ਪੈਦਾ ਹੋ ਗਈ ਹੈ। ਉਹ ਸਾਰਾ-ਸਾਰਾ ਦਿਨ ਕੰਮ ਦੀ ਭਾਲ 'ਚ ਸ਼ਹਿਰ ਦੇ ਵੱਖ-ਵੱਖ ਟਿਕਾਣਿਆਂ ’ਤੇ ਠੰਢ ਦੀ ਮਾਰ ਝੱਲਦਿਆਂ ਵਾਪਸ ਘਰਾਂ ਨੂੰ ਪਰਤ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਚੁੱਲੇ ਠੰਢੇ ਹੋ ਰਹੇ ਹਨ।

-PTCNews

Related Post