ਪੰਜਾਬ 'ਚ ਅਮਨ ਕਾਨੂੰਨ ਦੀ ਵਿਗੜੀ ਹਾਲਤ, ਸੂਬੇ 'ਚ ਕੋਈ ਵੀ ਵਿਅਕਤੀ ਨਹੀਂ ਸੁਰੱਖਿਅਤ : ਸੁਖਬੀਰ ਸਿੰਘ ਬਾਦਲ

By  Jashan A December 3rd 2019 04:35 PM

ਪੰਜਾਬ 'ਚ ਅਮਨ ਕਾਨੂੰਨ ਦੀ ਵਿਗੜੀ ਹਾਲਤ, ਸੂਬੇ 'ਚ ਕੋਈ ਵੀ ਵਿਅਕਤੀ ਨਹੀਂ ਸੁਰੱਖਿਅਤ : ਸੁਖਬੀਰ ਸਿੰਘ ਬਾਦਲ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਵਿਗੜ ਚੁੱਕੀ ਹੈ। ਜਿਸ ਕਾਰਨ ਪੰਜਾਬ ਵਿਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। SSBਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਗੈਂਗਸਟਰਾਂ ਨਾਲ ਮਿਲੀਭੁਗਤ ਹੈ। ਜਿਸ ਕਾਰਨ ਦਲਬੀਰ ਸਿੰਘ ਢਿੱਲਵਾਂ ਦੇ ਕਾਤਲ ਫੜੇ ਪੜ੍ਹੇ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਜੇਲ੍ਹ ਵਿੱਚ ਬੈਠਾ ਮਾੜੀਆਂ ਘਟਨਾਵਾਂ ਨੂੰ ਅੰਜਾਮ ਦਿਵਾ ਰਿਹਾ ਹੈ। ਹੋਰ ਪੜ੍ਹੋ: ਜਨਮ ਦਿਨ ਮਨਾ ਕੇ ਘਰ ਜਾ ਰਿਹਾ ਸੀ ਨੌਜਵਾਨ, ਸੜਕ ਹਾਦਸੇ 'ਚ ਹੋਈ ਮੌਤ ਇਸ ਮੌਕੇ ਦਲਬੀਰ ਸਿੰਘ ਢਿੱਲਵਾਂ ਦੀ ਲੜਕੀ ਨਵਨੀਤ ਕੌਰ ਨੇ ਕਿਹਾ ਕਿ ਪੁਲਸ ਉਨ੍ਹਾਂ ਇਨਸਾਫ਼ ਨਹੀਂ ਦੇ ਰਹੀ ਉਨ੍ਹਾਂ ਨੂੰ ਜੋ ਕਿਸੇ ਹੋਰ ਨੇ ਧਮਕੀਆਂ ਦਿੱਤੀਆਂ ਸੀ। ਐਸਐਸਪੀ ਨੇ ਉਹ ਵੀ ਡਿਲੀਟ ਕਰਵਾ ਦਿੱਤੀਆਂ ਹਨ। SSBਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬੇਇਨਸਾਫੀ ਹੈ ਕਿ ਤੀਹ ਸਾਲ ਤੋਂ ਬਲਵੰਤ ਰਾਜੋਆਣਾ ਲਗਾਤਾਰ ਜੇਲ੍ਹ ਵਿੱਚ ਬੰਦ ਹਨ, ਪਰ ਹੁਣ ਉਨ੍ਹਾਂ ਦੀ ਫਾਂਸੀ ਮਾਫ ਨਹੀਂ ਕੀਤੀ ਜਾ ਰਹੀ ..ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਫਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। -PTC News

Related Post