ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਵੱਡੀ ਢਿੱਲ , ਨਵੀਆਂ ਹਦਾਇਤਾਂ ਜਾਰੀ

By  Shanker Badra June 15th 2021 05:30 PM -- Updated: June 15th 2021 06:43 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਬਾਰੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।  ਪੰਜਾਬ ਵਿਚ ਕੋਰੋਨਾ ਕੇਸ ਘੱਟਣ ਤੋਂ ਬਾਅਦ ਰੈਸਟੋਰੈਂਟ ਤੇ ਹੋਰ ਖਾਣੇ ਵਾਲੀਆਂ ਥਾਵਾਂ ਦੇ ਨਾਲ ਕੱਲ੍ਹ ਤੋਂ 50 ਫੀਸਦੀ ਸਮਰੱਥਾ ਨਾਲ ਸਿਨੇਮਾ ਤੇ ਜਿੰਮ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਵਿਆਹਾਂ ਅਤੇ ਸਸਕਾਰ ਮੌਕੇ 50 ਵਿਅਕਤੀਆਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਵੱਡੀ ਢਿੱਲ , ਨਵੀਆਂ ਹਦਾਇਤਾਂ ਜਾਰੀ

ਪੰਜਾਬ ਵਿੱਚ ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰ 5 ਵਜੇ ਤੱਕ ਅਤੇ ਵੀਕੈਂਡ ਕਰਫਿਊ ਸ਼ਨਿਚਰਵਾਰ ਨੂੰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ,ਜਦੋਂ ਕਿ ਛੋਟ ਵਾਲੀਆਂ ਗਤੀਵਿਧੀਆਂ ਸਮੇਤ ਜ਼ਰੂਰੀ ਵਸਤਾਂ ਦੀਆਂ ਗਤੀਵਿਧੀਆਂ ਨੂੰ ਕਰਫਿਊ ਬੰਦਿਸ਼ਾਂ ਤੋਂ ਛੋਟ ਰਹੇਗੀ।ਨਵੀਆਂ ਹਦਾਇਤਾਂ 25 ਜੂਨ ਤੱਕ ਲਾਗੂ ਰਹਿਣਗੀਆਂ ਅਤੇ ਉਸ ਤੋਂ ਬਾਅਦ ਦੁਬਾਰਾ ਸਮੀਖਿਆ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਵੱਡੀ ਢਿੱਲ , ਨਵੀਆਂ ਹਦਾਇਤਾਂ ਜਾਰੀ

ਹੁਣ ਰੈਸਟੋਰੈਂਟ, ਕੈਫੇ, ਕੌਫੀ ਸ਼ੌਪਸ, ਫਾਸਟ ਫੂਡ ਆਊਟਲੈਟ, ਢਾਬੇ, ਸਿਨੇਮਾ, ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਕਾਮਿਆਂ ਦੇ ਵੈਕਸੀਨ ਦਾ ਘੱਟੋ-ਘੱਟ ਇਕ ਟੀਕਾ ਲੱਗਿਆ ਹੋਵੇ।  ਏ.ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਈਆਂ ਜਾ ਸਕਦੀਆਂ ਹਨ। ਬਾਰ, ਪੱਬ ਤੇ ਅਹਾਤੇ ਹਾਲੇ ਬੰਦ ਰਹਿਣਗੇ। ਸਾਰੀਆਂ ਵਿਦਿਅਕ ਸੰਸਥਾਵਾਂ ਜਿਵੇਂ ਕਿ ਸਕੂਲ, ਕਾਲਜ ਵੀ ਹਾਲੇ ਬੰਦ ਹੀ ਰਹਿਣਗੇ।

ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਵੱਡੀ ਢਿੱਲ , ਨਵੀਆਂ ਹਦਾਇਤਾਂ ਜਾਰੀ

ਜ਼ਿਲਾ ਅਥਾਰਟੀਆਂ ਨੂੰ ਸਥਾਨਕ ਸਥਿਤੀਆਂ ਅਨੁਸਾਰ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਸਮੇਤ ਖੋਲ੍ਹਣ ਬਾਰੇ ਸਮਾਂ ਨਿਰਧਾਰਤ ਕਰਨ ਲਈ ਆਖਿਆ ਗਿਆ ਹੈ ਜਦੋਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭੀੜ ਇਕੱਠੀ ਨਾ ਹੋਵੇ। ਮੁੱਖ ਮੰਤਰੀ ਨੇ 21 ਜੂਨ ਤੋਂ 18 ਤੋਂ 44 ਸਾਲ ਦੀ ਉਮਰ ਦੇ ਟੀਚਰਾਂ ਅਤੇ ਨਾਨ-ਟੀਚਿੰਗ ਸਟਾਫ ਨੂੰ ਵੈਕਸੀਨ ਲਾਉਣ ਦੇ ਹੁਕਮ ਦਿੱਤੇ।

-PTCNews

Related Post