ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫ਼ਤਾਰ

By  Pardeep Singh February 8th 2022 03:13 PM -- Updated: February 8th 2022 06:49 PM

ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਜਿੱਥੇ ਸਿਆਸੀ ਪਾਰਟੀਆਂ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਬੀਤੇ ਦਿਨੀਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲੀ ਗੋਲੀ ਦੇ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਤਜੀਤ ਸਿੰਘ ਬੈਂਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਸ ਹਲਕੇ ਵਿੱਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ ਸੀ, ਇਸ ਦੌਰਾਨ ਗੋਲੀ ਵੀ ਚੱਲੀ ਸੀ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ। ਉਨ੍ਹਾਂ ਦੀ ਸ਼ਿਕਾਇਤ ਉਤੇ ਸਿਮਰਜੀਤ ਸਿੰਘ ਬੈਂਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਗ੍ਰਿਫ਼ਤਾਰ ਸਿਮਰਜੀਤ ਬੈਂਸ ਜਦੋਂ ਅੱਜ ਅਦਾਲਤ ਵਿੱਚ ਵਕੀਲਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਤਾਂ ਪੁਲਿਸ ਨੇ ਪਹਿਲਾਂ ਬਾਰ ਰੂਮ ਵਿਚੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਬਾਰ ਰੂਮ ਵਿੱਚੋਂ ਬਾਹਰ ਨਿਕਲੇ ਤਾਂ ਪੁਲਿਸ ਨੇ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਬੈਂਸ ਨੇ ਦੋਸ਼ ਲਗਾਇਆ ਕਿ ਕਾਂਗਰਸ ਵੱਲੋਂ ਉਨ੍ਹਾਂ ਉਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ।ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ  ਬਾਦਲ ਨੇ ਕਿਹਾ ਹੈ ਕਿ ਗੁੰਡੇ ਅਨਸਰਾਂ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਗੁੰਡਾਗਰਦੀ ਬਹੁਤ ਹੋ ਗਈ ਅਤੇ ਹੁਣ ਕਾਨੂੰਨ ਮੁਤਾਬਿਕ ਕਾਰਵਾਈ ਹੋਣੀ ਚਾਹੀਦੀ ਹੈ। ਇਹ ਵੀ ਪੜ੍ਹੋ:ਨਵਜੋਤ ਕੌਰ ਸਿੱਧੂ ਦਾ ਚੰਨੀ ਲੈ ਕੇ ਵੱਡਾ ਬਿਆਨ, ਸਿੱਧੂ ਨੇ CM ਅਹੁਦੇ ਲਈ ਚੰਨੀ ਤੋਂ ਜ਼ਿਆਦਾ ਕਾਬਿਲ -PTC News  

Related Post