ਜਲੰਧਰ, ਫਰੀਦਕੋਟ, ਫਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਸੀਟ 'ਤੇ ਫਸਿਆ ਪੇਚ, ਮੁਕਾਬਲਾ ਸਖ਼ਤ

By  Jashan A May 23rd 2019 11:16 AM

ਜਲੰਧਰ, ਫਰੀਦਕੋਟ, ਫਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਸੀਟ 'ਤੇ ਫਸਿਆ ਪੇਚ, ਮੁਕਾਬਲਾ ਸਖ਼ਤ,ਜਲੰਧਰ: 7 ਪੜਾਅ 'ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ। ਸੂਬੇ 'ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ, ਉਥੇ ਲੋਕਾਂ ਵੱਲੋ ਵੀ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ।

ਉਥੇ ਹੀ ਜੇ ਲੋਕ ਸਭਾ ਸੀਟ ਜਲੰਧਰ ਦੀ ਗੱਲ ਕੀਤੀ ਜਾਵੇ ਤਾਂ ਹੁਣ 9048ਵੋਟਾਂ ਨਾਲ ਕਾਂਗਰਸੀ ਉਮੀਦਵਾਰ ਸੰਤੋਖ ਚੌਧਰੀ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਅੱਗੇ ਚੱਲ ਰਿਹਾ ਹੈ। ਜਿਸ ਦੌਰਾਨ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਤੱਕ ਕਾਂਗਰਸੀ ਉਮੀਦਵਾਰ ਸੰਤੋਖ ਚੌਧਰੀ ਨੂੰ 122584 ਵੋਟਾਂ ਪੈ ਚੁੱਕੀਆਂ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਚਰਨਜੀਤ ਅਟਵਾਲ 113536 ਵੋਟਾਂ ਨਾਲ ਦੂਸਰੇ ਨੰਬਰ 'ਤੇ ਚੱਲ ਰਹੇ ਹਨ।

ਉਥੇ ਹੀ ਫਰੀਦਕੋਟ ਸੀਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 16824 ਵੋਟਾਂ ਨਾਲ ਅੱਗੇ ਚੱਲ ਰਿਹਾ ਹੈ। ਉਥੇ ਹੀ ਜੇ ਗੱਲ ਕੀਤੀ ਜਾਵੇ ਫਤਹਿਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸੀਟ ਦੀ ਤਾਂ ਫਤਹਿਗੜ੍ਹ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ 20061ਵੋਟਾਂ ਨਾਲ ਅਤੇ ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 9964ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਜ਼ਿਕਰਯੋਗ ਹੈ ਕਿ ਫਰੀਦਕੋਟ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ, ਆਮ ਆਦਮੀ ਪਾਰਟੀ ਦੇ ਪ੍ਰੋ ਸਾਧੂ ਸਿੰਘ ਅਤੇ ਕਾਂਗਰਸ ਤੋਂ ਮੁਹੰਮਦ ਸਦੀਕ, ਜਲੰਧਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਅਟਵਾਲ, ਕਾਂਗਰਸ ਦੇ ਸੰਤੋਖ ਸਿੰਘ ਚੌਧਰੀ, ਆਮ ਆਦਮੀ ਪਾਰਟੀ ਤੋਂ ਜਸਟਿਸ ਜੋਰਾਂ ਸਿੰਘ,

ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਦੇ ਮਨੀਸ਼ ਤਿਵਾੜੀ ਅਤੇ ਆਮ ਆਦਮੀ ਪਾਰਟੀ ਦੇ ਨਰਿੰਦਰ ਸਿੰਘ ਸ਼ੇਰ ਗਿੱਲ ਅਤੇ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ, ਕਾਂਗਰਸ ਦੇ ਅਮਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਨੀ ਦੂਲੋ ਆਪਣੀ ਕਿਸਮਤ ਅਜ਼ਮਾ ਰਹੇ ਹਨ।

-PTC News

Related Post