ਲੁਧਿਆਣਾ 'ਚ ਇੱਕੋ ਦਿਨ ਕੋਰੋਨਾ ਦੇ 48 ਨਵੇਂ ਮਾਮਲੇ ਆਏ ਸਾਹਮਣੇ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

By  Shanker Badra May 1st 2020 10:48 AM

ਲੁਧਿਆਣਾ 'ਚ ਇੱਕੋ ਦਿਨ ਕੋਰੋਨਾ ਦੇ 48 ਨਵੇਂ ਮਾਮਲੇ ਆਏ ਸਾਹਮਣੇ, ਲੋਕਾਂ 'ਚ ਦਹਿਸ਼ਤ ਦਾ ਮਾਹੌਲ:ਲੁਧਿਆਣਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਬਾਹਰਲੇ ਸੂਬਿਆਂ ਤੋਂ ਪਰਤੇ ਲੋਕਾਂ ਨੂੰ ਬਿਨ੍ਹਾਂ ਇਕਾਂਤਵਾਸ ਕੀਤੇ ਘਰ -ਘਰ ਪਹੁੰਚਾਉਣਾ ਬਹੁਤ ਮਹਿੰਗਾ ਪੈ ਗਿਆ ਹੈ ਅਤੇ ਉਨ੍ਹਾਂ ਦੇ ਲਗਾਤਾਰ ਪਾਜ਼ੀਟਿਵ ਪਾਏ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਜਿਸ ਨਾਲ ਪੰਜਾਬ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।

ਲੁਧਿਆਣਾ ਦੇ ਵਿਚ ਕੋਰੋਨਾ ਵਾਇਰਸ ਦੇ ਦੇਰ ਰਾਤ 14 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਲੁਧਿਆਣਾ 'ਚ ਇੱਕੋ ਦਿਨ ਕੋਰੋਨਾ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਲੁਧਿਆਣਾ ਵਿਚ ਹੁਣ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 77 ਹੋਈ ਹੈ। ਇਸ ਦੌਰਾਨ 67 ਮਰੀਜ਼ ਐਕਟਿਵ ਹਨ, 6 ਠੀਕ ਹੋ ਕੇ ਪਰਤ ਚੁੱਕੇ ਹਨ ਅਤੇ 4 ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ ਕੋਰੋਨਾ ਦਾ ਹਾਟ ਸਪਾਟ ਬਣਿਆ ਹੈ, ਜਿਨ੍ਹਾਂ ਵਿੱਚ 37 ਮਾਮਲੇ ਨਾਂਦੇੜ ਸਾਹਿਬ ਨਾਲ ਸੰਬੰਧਿਤ ਹਨ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 494 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਜਲੰਧਰ – 89, ਮੋਹਾਲੀ – 86 , ਪਟਿਆਲਾ – 64, ਲੁਧਿਆਣਾ – 77, ਅੰਮ੍ਰਿਤਸਰ – 42 ,ਪਠਾਨਕੋਟ – 25 , ਨਵਾਂਸ਼ਹਿਰ – 23 , ਤਰਨ ਤਾਰਨ -14 , ਮਾਨਸਾ – 13,  ਕਪੂਰਥਲਾ – 12 , ਹੁਸ਼ਿਆਰਪੁਰ – 11 , ਫਰੀਦਕੋਟ – 6 , ਸੰਗਰੂਰ – 6 , ਮੋਗਾ – 5 , ਰੋਪੜ – 5 , ਗੁਰਦਾਸਪੁਰ- 4 , ਸ੍ਰੀ ਮੁਕਤਸਰ ਸਾਹਿਬ – 4 , ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਬਠਿੰਡਾ -2 ,  ਫਿਰੋਜ਼ਪੁਰ - 2 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 20 ਮੌਤਾਂ ਹੋ ਚੁੱਕੀਆਂ ਹਨ ਅਤੇ 104 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post