ਪੰਜਾਬ ਦੇ ਕਈ ਇਲਾਕਿਆਂ 'ਚ ਪਿਆ ਸਰਦੀਆਂ ਦਾ ਪਹਿਲਾ ਮੀਂਹ, ਠੁਰ-ਠੁਰ ਕਰਨ ਲੱਗੇ ਲੋਕ

By  Jashan A November 7th 2019 11:42 AM

ਪੰਜਾਬ ਦੇ ਕਈ ਇਲਾਕਿਆਂ 'ਚ ਪਿਆ ਸਰਦੀਆਂ ਦਾ ਪਹਿਲਾ ਮੀਂਹ, ਠੁਰ-ਠੁਰ ਕਰਨ ਲੱਗੇ ਲੋਕ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਦੇ ਕਈ ਇਲਾਕਿਆਂ 'ਚ ਸਰਦੀਆਂ ਦਾ ਪਹਿਲਾ ਮੀਂਹ ਪਿਆ ਹੈ। ਪੰਜਾਬ ਦੇ ਸਰਹੱਦੀ ਖੇਤਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਅੰਮ੍ਰਿਤਸਰ ਸਾਹਿਬ, ਸੁਲਤਾਨਪੁਰ ਲੋਧੀ, ਲੁਧਿਆਣਾ ਅਤੇ ਮੋਹਾਲੀ 'ਚ ਭਾਰੀ ਬਾਰਿਸ਼ ਹੋਈ।

Rainfall ਇਸ ਤੋਂ ਇਲਾਵਾ ਚੰਡੀਗੜ੍ਹ 'ਚ ਬਾਰਿਸ਼ ਹੋਈ। ਮੀਂਹ ਤੋਂ ਬਾਅਦ ਠੰਡ ਇੱਕ ਦਮ ਵੱਧ ਗਈ ਹੈ ਤੇ ਲੋਕ ਠੁਰ-ਠੁਰ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਠੰਢ ਵਧਣ ਦੀ ਉਮੀਦ ਜਤਾਈ ਜਾ ਰਹੀ ਹੈ।

ਹੋਰ ਪੜ੍ਹੋ: ਦੀਵਾਲੀ ਵਾਲੀ ਰਾਤ ਪੰਜਾਬ ਦੇ ਕਈ ਇਲਾਕਿਆਂ 'ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

Rainfall ਉਧਰ ਕਿਸਾਨਾਂ ਲਈ ਇਹ ਬਾਰਿਸ਼ ਕਾਫੀ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਦਰਅਸਲ, ਝੋਨੇ ਦੀ ਫਸਲ ਅਜੇ ਮੰਡੀਆਂ 'ਚ ਹੀ ਪਈ ਹੈ। ਜੇਕਰ ਹੋਰ ਬਾਰਿਸ਼ ਹੁੰਦੀ ਹੈ ਤਾਂ ਫਸਲ ਖਰਾਬ ਵੀ ਹੋ ਸਕਦੀ ਹੈ।

-PTC News

Related Post