ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

By  Shanker Badra June 21st 2019 10:22 AM -- Updated: June 21st 2019 10:25 AM

ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ:ਚੰਡੀਗੜ੍ਹ : ਅੱਜ ਪੰਜਾਬ ਦੀਆਂ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਉੱਪ ਚੋਣਾਂ ਹੋ ਰਹੀਆਂ ਹਨ।

Punjab many places bye-elections of Municipal Corporation
ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

ਇਸ ਦੌਰਾਨ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਸੀ ਅਤੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪੈ ਰਹੀਆਂ ਹਨ।ਇਸ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਨਜ਼ਰ ਆ ਰਹੀਆਂ ਹਨ।

Punjab many places bye-elections of Municipal Corporation
ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

ਇਸ ਤਰ੍ਹਾਂ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰਬਰ 50 ਅਤੇ 71 ਲਈ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ।ਇਨ੍ਹਾਂ ਚੋਣ ਵਾਰਡਾਂ 'ਚ ਕੁੱਲ 22 ਬੂਥ ਬਣਾਏ ਗਏ ਹਨ ਅਤੇ 20 ਹਜ਼ਾਰ ਤੋਂ ਵਧੇਰੇ ਵੋਟਰ ਦੋਹਾਂ ਵਾਰਡਾਂ ਤੋਂ ਖੜ੍ਹੇ 7 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।

Punjab many places bye-elections of Municipal Corporation
ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

ਇਸ ਮੌਕੇ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ।

-PTCNews

Related Post