ਪੰਜਾਬ 'ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ 'ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

By  Shanker Badra July 25th 2019 10:21 AM

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ 'ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ:ਚੰਡੀਗੜ੍ਹ : ਮਾਨਸੂਨ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰ ਤੋਂ ਹਲਕੀ ਬਾਰਸ਼ ਹੋ ਰਹੀ ਹੈ। ਇਸ ਬਾਰਸ਼ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ। ਪੰਜਾਬ ਦੇ ਬਾਕੀ ਜ਼ਿਲਿਆਂ 'ਚ ਵੀ ਬੱਦਲ ਛਾ ਗਏ ਤੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਬਾਰਸ਼ ਨਾਲ ਮੌਸਮ ਬਹੁਤ ਸੁਹਾਵਣਾ ਹੋ ਗਿਆ ਤੇ ਗਰਮੀ ਤੋਂ ਰਾਹਤ ਮਿਲੀ ਹੈ।

Punjab many places Rain , Farmer Happy ਪੰਜਾਬ 'ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ 'ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਇੱਕ ਪਾਸੇ ਜਿਥੇ ਹੜ੍ਹ ਨਾਲ ਉੱਤਰ-ਪੂਰਬੀ ਸੂਬਿਆਂ ਵਿੱਚ ਭਾਰੀ ਤਬਾਹੀ ਮਚੀ ਹੈ ਤਾਂ ਉਥੇ ਅਗਲੇ ਆਉਣ ਵਾਲੇ 24 ਘੰਟਿਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਅੰਦਾਜ਼ਾ ਲਗਾਇਆ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

Punjab many places Rain , Farmer Happy ਪੰਜਾਬ 'ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ 'ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗੋਆ, ਪੱਛਮੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

Punjab many places Rain , Farmer Happy ਪੰਜਾਬ 'ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ 'ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ‘ਤੇ ਬਹੁਤ -ਬਹੁਤ ਮੁਬਾਰਕਾਂ

ਇਸ ਮੀਂਹ ਤੋਂ ਕਿਸਾਨ ਵੀ ਖ਼ੁਸ਼ ਹਨ ਕਿਉਂਕਿ ਝੋਨੇ ਦੀ ਫ਼ਸਲ ਲਈ ਇਹ ਮੀਂਹ ਲਾਹੇਵੰਦ ਹੈ। ਪੰਜਾਬ ਦੇ ਬਹੁ–ਗਿਣਤੀ ਕਿਸਾਨ ਹਾਲੇ ਵੀ ਝੋਨੇ ਉੱਤੇ ਹੀ ਆਪਣੀ ਟੇਕ ਤੇ ਨਿਰਭਰਤਾ ਰੱਖ ਰਹੇ ਹਨ। ਇਹ ਮੀਂਹ ਝੋਨੇ ਨੂੰ ਦੇਸੀ ਘਿਓ ਦਾ ਕੰਮ ਕਰੇਗਾ ਕਿਉਂਕਿ ਝੋਨੇ ਦੀ ਫ਼ਸਲ ਨੂੰ ਜ਼ਿਆਦਾ ਪਾਣੀ ਦੀ ਜ਼ਰੂਰਤ ਹੁੰਦੀ ਹੈ।

-PTCNews

Related Post