ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੁਰੱਖਿਆ ਮੁਲਾਜ਼ਮ ਦੀ ਗੋਲੀ ਲੱਗਣ ਕਰਕੇ ਹੋਈ ਮੌਤ

By  Shanker Badra August 1st 2020 02:19 PM

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੁਰੱਖਿਆ ਮੁਲਾਜ਼ਮ ਦੀ ਗੋਲੀ ਲੱਗਣ ਕਰਕੇ ਹੋਈ ਮੌਤ:ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸੁਰੱਖਿਆ ਡਿਊਟੀ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਗੋਲੀ ਲੱਗਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਸਟੇਬਲ ਦੀ PGI ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਦੇ ਤੌਰ 'ਤੇ ਹੋਈ ਹੈ। [caption id="attachment_421836" align="aligncenter" width="273"] ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੁਰੱਖਿਆ ਮੁਲਾਜ਼ਮ ਦੀਗੋਲੀ ਲੱਗਣ ਕਰਕੇ ਹੋਈ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਪੰਜਾਬ ਤੇ ਹਰਿਆਣਾ ਹਾਈਕੋਰਟ ਸੁਰੱਖਿਆ ਡਿਊਟੀਵਿਚ ਤਾਇਨਾਤ ਸੀ। ਚੰਡੀਗੜ੍ਹ ਪੁਲਿਸ ਨੂੰ ਸ਼ੁੱਕਰਵਾਰ ਸਵੇਰੇ ਲਗਭਗ 3.10 ਵਜੇ ਪੰਜਾਬ ਐੱਮ. ਐੱਲ.ਏ. ਹੋਸਟਲ ਕੋਲ ਖੜ੍ਹੀ ਕਾਰ ਵਿਚ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਸੀ। ਪੁਲਿਸ ਵਲੋਂ ਜ਼ਖਮੀ ਨੂੰ ਪੀ. ਜੀ. ਆਈ.ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਜ਼ਖਮੀ ਵਿਅਕਤੀ ਦੀ ਜੇਬ 'ਚੋਂ ਪਛਾਣ ਪੱਤਰ ਦੇ ਆਧਾਰ 'ਤੇ ਕੀਤੀ ਗਈ ਹੈ ,ਉਹ ਹਾਈਕੋਰਟ ਦੀ ਸੁਰੱਖਿਆ ਵਿਚ ਤਾਇਨਾਤ ਕਾਂਸਟੇਬਲ ਸਿਮਰਜੀਤ ਸਿੰਘ ਦੇ ਤੌਰ 'ਤੇ ਹੋਈ ਹੈ। ਦੱਸਿਆ ਜਾਂਦਾ ਹੈ ਕਿ ਕਾਂਸਟੇਬਲ ਸਿਮਰਨਦੀਪ ਸਿੰਘ ਨਾਈਟ ਡਿਊਟੀ ਦੇ ਰਿਹਾ ਸੀ ਤੇ ਐਮਐਲਏ ਹੋਸਟਲ ਦੇ ਬਿਲਕੁਲ ਸਾਹਮਣੇ ਗੱਡੀ ਪਾਰਕ ਕੀਤੀ ਹੋਈ ਸੀ। ਮੌਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। -PTCNews

Related Post