ਮੁੱਖ ਮੰਤਰੀ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕ ਅੱਜ ਸ਼ਾਮ 4 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ

By  Shanker Badra October 20th 2020 02:42 PM -- Updated: October 20th 2020 02:43 PM

ਮੁੱਖ ਮੰਤਰੀ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕ ਅੱਜ ਸ਼ਾਮ 4 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ 'ਚ 3 ਬਿੱਲ ਪੇਸ਼ ਕੀਤੇ ਹਨ ਅਤੇ ਕੁੱਝ ਦੇਰ ਬਾਅਦ ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ ਅਤੇ ਇਨ੍ਹਾਂ ਬਿਲਾਂ 'ਤੇ ਪੰਜਾਬ ਵਿਧਾਨ ਸਭਾ 'ਚ ਚਰਚਾ ਹੋਈ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ,ਜਿਸ ਦਾ ਅੱਜ ਆਖ਼ਰੀ ਦਿਨ ਹੈ।

Punjab MLAs under the leadership of the Chief Minister meet the Governor at 4 pm today ਮੁੱਖ ਮੰਤਰੀ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕ ਅੱਜ ਸ਼ਾਮ 4 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 4 ਵਜੇ ਰਾਜਪਾਲ ਨੂੰ ਮਿਲਕੇ ਵਿਧਾਨ ਸਭਾ ਵਿਚੋਂ ਪਾਸ ਕੀਤਾ ਮਤਾ ਸੌਂਪਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਾਂਗਰਸ ,ਸ਼੍ਰੋਮਣੀ ਅਕਾਲੀ ਦਲ ਅਤੇ ਆਪ ਦੇ ਸਾਰੇ ਵਿਧਾਇਕ ਮੌਜੂਦ ਰਹਿਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿਰਾਜਪਾਲ ਨੇ 4 ਵਜੇ ਮਿਲਣ ਦਾ ਸੱਦਾ ਦਿੱਤਾ ਹੈ।

Punjab MLAs under the leadership of the Chief Minister meet the Governor at 4 pm today ਮੁੱਖ ਮੰਤਰੀ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕ ਅੱਜ ਸ਼ਾਮ 4 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ।

ਮੁੱਖ ਮੰਤਰੀ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕ ਅੱਜ ਸ਼ਾਮ 4 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕੱਠਾ ਹੋਣ ਪਊ ਤੇ ਕਿਸਾਨੀ ਨਾਲ ਖੜ੍ਹਣਾ ਪੈਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜਾਂਗੇ ਅਤੇ ਹਰ ਅਦਾਲਤ ਤੱਕ ਜਾਵਾਂਗੇ।

-PTCNews

Related Post