ਵਿਕਰਮ ਸਾਹਨੀ ਨੇ ਪੰਜਾਬੀ 'ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ, ਪੂਰੀ ਤਨਖਾਹ ਦਾਨ ਕਰਨ ਦਾ ਵੀ ਕੀਤਾ ਐਲਾਨ

By  Riya Bawa July 18th 2022 06:35 PM

ਚੰਡੀਗੜ੍ਹ: ਪੰਜਾਬ ਤੋਂ ਹਾਲ ਹੀ ਵਿੱਚ ਰਾਜ ਸਭਾ ਦੇ ਚੁਣੇ ਗਏ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਅਤੇ ਸਨ ਫਾਊਂਡੇਸ਼ਨ ਦੇ ਪ੍ਰਧਾਨ ਪਦਮਸ਼੍ਰੀ ਨੇ ਅੱਜ ਸੰਸਦ ਵਿੱਚ ਆਪਣੀ ਮੈਂਬਰਸ਼ਿਪ ਦੀ ਸਹੁੰ ਚੁੱਕੀ। ਸਾਹਨੀ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਇਸ ਤੋਂ ਪਹਿਲਾਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਅਤੇ ਅਰਦਾਸ ਕੀਤੀ ਗਈ ਜਿੱਥੇ 5000 ਤੋਂ ਵੱਧ ਸੰਗਤਾਂ ਵੀ ਸਾਹਨੀ ਨੂੰ ਵਧਾਈ ਦੇਣ ਲਈ ਪੁੱਜੀਆਂ। ਇਸ ਮੌਕੇ ਵਿਕਰਮ ਸਾਹਨੀ ਨੇ ਐਲਾਨ ਕੀਤਾ ਕਿ ਉਹ ਆਪਣੇ 6 ਸਾਲਾਂ ਦੇ ਕਾਰਜਕਾਲ ਦੌਰਾਨ ਆਪਣੀਆਂ ਸਾਰੀਆਂ ਤਨਖਾਹਾਂ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਪੰਜਾਬੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਾਨ ਕਰਨਗੇ। ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਵੱਡੇ ਸਵਾਲ, ਕਾਤਲ ਨੂੰ ਪੇਸ਼ ਕਰਨ 'ਤੇ 200 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ, 2 ਕਰੋੜ ਦਾ ਟੈਕਸ ਦੇਣ ਵਾਲੇ ਬੇਟੇ ਦੀ ਕਿਸਮਤ ਸਭ ਨੇ ਵੇਖੀ ਸਾਹਨੀ ਨੇ ‘ਪੰਜਾਬ ਐਜੂਕੇਸ਼ਨ ਫੰਡ’ ਵੀ ਸ਼ੁਰੂ ਕੀਤਾ ਸੀ ਅਤੇ ਇਸ ਵਿੱਚ ਜਾਣ ਵਾਲੀ ਉਨ੍ਹਾਂ ਦੀ ਤਨਖਾਹ ਅਤੇ ਭੱਤਿਆਂ ਦੀ ਰਾਸ਼ੀ 32 ਲੱਖ ਪ੍ਰਤੀ ਸਾਲ ਅਤੇ 6 ਸਾਲਾਂ ਵਿੱਚ ਕਰੀਬ 2 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਫੰਡ ਲਈ ਕਦੇ ਵੀ ਕੋਈ ਕਮੀ ਨਹੀਂ ਆਉਣ ਦੇਣਗੇ। -PTC News

Related Post