Punjab Municipal Election 2021 : ਪੰਜਾਬ 'ਚ ਨਗਰ ਕੌਂਸਲਚੋਣਾਂ ਲਈ ਵੋਟਾਂ ਪੈਣ ਦਾ ਕਾਰਜ ਸ਼ੁਰੂ

By  Shanker Badra February 14th 2021 08:24 AM -- Updated: February 14th 2021 08:49 AM

Punjab Municipal Election 2021 : ਪੰਜਾਬ 'ਚ ਨਗਰ ਕੌਂਸਲਚੋਣਾਂ ਲਈ ਵੋਟਾਂ ਪੈਣ ਦਾ ਕਾਰਜ ਸ਼ੁਰੂ:ਚੰਡੀਗੜ : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕਾਰਜਅੱਜ ਸਵੇਰੇ 08.00 ਵਜੇ ਸ਼ੁਰੂ ਹੋ ਗਿਆ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਦੇ ਵੋਟਰ ਆਪਣੇ -ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਸਵੇਰੇ ਤੋਂ ਹੀ ਕਤਾਰਾਂ ਵਿੱਚ ਖੜੇ ਹਨ।ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।

Punjab Municipal Election 2021 : Voting Start for Punjab Municipal Election Punjab Municipal Election 2021 : ਪੰਜਾਬ 'ਚ ਨਗਰ ਕੌਂਸਲਚੋਣਾਂ ਲਈ ਵੋਟਾਂ ਪੈਣ ਦਾ ਕਾਰਜ ਸ਼ੁਰੂ

ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ 'ਤੇ ਲੈ ਕੇ ਪਹੁੰਚੀ ਦਿੱਲੀ ਪੁਲਿਸ

ਪੰਜਾਬ ਚੋਣ ਕਮਿਸ਼ਨ ਮੁਤਾਬਕ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ' ਚ 2,832 ਆਜ਼ਾਦ ਉਮੀਦਵਾਰ , 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ 'ਚ 1569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ।

Punjab Municipal Election 2021 : Voting Start for Punjab Municipal Election Punjab Municipal Election 2021 : ਪੰਜਾਬ 'ਚ ਨਗਰ ਕੌਂਸਲਚੋਣਾਂ ਲਈ ਵੋਟਾਂ ਪੈਣ ਦਾ ਕਾਰਜ ਸ਼ੁਰੂ

ਇਸ ਦੇ ਨਾਲ ਹੀ ਬੁਲਾਰੇ ਨੇ ਕਿਹਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ। ਰਾਜ ਦੀਆਂ 8 ਨਗਰ ਨਿਗਮਾਂ ਲਈ 400 ਅਤੇ ਨਗਰ ਕੌਂਸਲਾਂ ਅਤੇ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ।

Punjab Municipal Election 2021 : Voting Start for Punjab Municipal Election Punjab Municipal Election 2021 : ਪੰਜਾਬ 'ਚ ਨਗਰ ਕੌਂਸਲਚੋਣਾਂ ਲਈ ਵੋਟਾਂ ਪੈਣ ਦਾ ਕਾਰਜ ਸ਼ੁਰੂ

ਜਿਸ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਦੇ ਕਾਰਜ ਨਿਰਵਿਘਨ ਨੇਪਰੇ ਚਾੜਨ ਲਈ 20510 ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਤੋ ਇਲਾਵਾ ਲਗਭਗ 19000  ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਾਜ ਵਿੱਚ ਕੁਲ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ,ਜਿਨਾਂ ਵਿਚੋਂ 1708 ਸੈਂਸਟਿਵ ਬੂਥ ਅਤੇ 161 ਹਾਈਪਰ-ਸੈਂਸਟਿਵ ਬੂਥ ਹਨ।

Related Post