Municipal Election Results : ਬਰਨਾਲਾ ਮਿਊਂਸਪਲ ਚੋਣਾਂ 'ਚ ਇਨ੍ਹਾਂ ਉਮੀਦਵਾਰਾਂ ਨੇ ਹਾਸਲ ਕੀਤੀ ਜਿੱਤ

By  Shanker Badra February 17th 2021 10:59 AM

ਬਰਨਾਲਾ : 14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਕਈ ਥਾਵਾਂ 'ਤੇ ਮਿਊਂਸਪਲ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ।

ਬਰਨਾਲਾ ਮਿਊਂਸਪਲ ਚੋਣਾਂ ਦੇ ਨਤੀਜੇ :

ਵਾਰਡ ਨੰ 1 - ਆਜ਼ਾਦ  - ਸ਼ਿੰਦਰਪਾਲ ਕੌਰ

ਵਾਰਡ ਨੰ 2 - ਆਜ਼ਾਦ - ਬਲਵੀਰ ਸਿੰਘ

ਵਾਰਡ ਨੰ 3 - ਆਜ਼ਾਦ - ਗਿਆਨ ਕੌਰ

ਵਾਰਡ ਨੰ 4 - ਕਾਂਗਰਸ  - ਧਰਮਿੰਦਰ ਸੰਟੀ

ਵਾਰਡ ਨੰ 5 - ਅਕਾਲੀ - ਸਤਵੀਰ ਕੌਰ

ਵਾਰਡ ਨੰ 6 - ਕਾਂਗਰਸ - ਪਰਮਜੀਤ ਸਿੰਘ ਜੌਂਟੀ ਮਾਨ

ਵਾਰਡ ਨੰ 7 - ਅਕਾਲੀ - ਕਰਮਜੀਤ ਕੌਰ

ਦੱਸਣਯੋਗ ਹੈ ਕਿ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਮੋਹਾਲੀ ਦੇ 2 ਬੂਥਾਂ 'ਤੇ ਅੱਜ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ। ਇਹਨਾਂ ਦੋਵਾਂ ਬੂਥਾਂ 'ਤੇ ਅੱਜ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚੋਣਾਂ 'ਚ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਸਪਾ ਨੇ 106 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਸਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।ਇਨ੍ਹਾਂ ਚੋਣਾਂ 'ਚ ਕੁੱਲ 9,222 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਸਨ।

-PTCNews

Related Post