ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

By  Shanker Badra February 17th 2021 09:01 AM -- Updated: February 17th 2021 09:23 AM

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ:ਚੰਡੀਗੜ : 14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲ਼ਾਨਅੱਜ ਕੀਤਾ ਜਾਵੇਗਾ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ

ਇਸ ਮੌਕੇ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜ਼ਰਵਰ ਨਿਯੁਕਤ ਕੀਤੇ ਜਾਣ। ਨਤੀਜਿਆਂ ਨੂੰ ਲੈ ਕੇ ਪੁਲਿਸ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ 'ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਹਨ।ਇਹਨਾਂ ਦੋਵਾਂ ਬੂਥਾਂ 'ਤੇ ਅੱਜ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।

Punjab Municipal Election Results 2021 : Counting of votes in 117 civic bodies today ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ 'ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ

ਪੰਜਾਬ ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚੋਣਾਂ 'ਚ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਸਪਾ ਨੇ 106 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

-PTCNews

Related Post