ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਵੇਖੋ ਪੂਰਾ ਮਾਮਲਾ

By  Jashan A January 17th 2019 04:49 PM

ਪੰਜ ਦਰਿਆਵਾਂ ਵਾਲੇ ਪੰਜਾਬ ਵਿੱਚ ਹੁਣ ਛੇਵਾਂ ਦਰਿਆ ਨਸ਼ਿਆਂ ਦਾ ਵਗਦਾ ਹੈ। ਪੰਜਾਬ ਵਿੱਚ ਹਰ ਰੋਜ ਨੌਜਵਾਨ ਨਸ਼ੇ ਦਾ ਸੇਵਨ ਕਰਕੇ ਆਪਣੀਆਂ ਜਾਨਾਂ ਗੁਆ ਰਹੇ ਹਨ।

bhwanigarh nasha tasqr kabu Doaba News :ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਵੇਖੋ ਪੂਰਾ ਮਾਮਲਾ

ਪੰਜਾਬ 'ਚ ਨਸ਼ਿਆਂ ਦੇ ਕਹਿਰ ਨੂੰ ਰੋਕਣ ਲਈ ਪੁਲਿਸ ਨੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਖਿਲਾਫ ਸਖਤੀ ਕਰਨੀ ਸ਼ੁਰੂ ਕੀਤੀ ਹੈ, ਜਿਸ ਕਾਰਨ ਹਰ ਰੋਜ਼ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਅਜਿਹਾ ਹੀ ਇੱਕ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ 200 ਨਸ਼ੀਲੀਆਂ ਗੋਲੀਆਂ ਨਾਲ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ.

bhwanigarh nasha tasqr kabu Doaba News :ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਵੇਖੋ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਿਕ, ਪੁਲਿਸ ਨੂੰ ਸੂਚਨਾ ਮਿਲੀ ਕਿ ਸੋਨੂ ਸਿੰਘ ਵਾਸੀ ਪਿੰਡ ਜੋਲੀਆ ਜੋ ਕਿ ਨਸ਼ੇ ਦਾ ਵਪਾਰ ਕਰਦਾ ਹੈ , ਉਹ ਸਥਾਨਕ ਇਲਾਕੇ ਵਿੱਚ ਮੌਜੂਦ ਹੈ।

ਪੁਲਿਸ ਨੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਜਦੋਂ ਇੱਕ ਪੈਦਲ ਆਉਂਦੇ ਸ਼ੱਕੀ ਵਿਅਕਤੀ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਪੁਲਿਸ ਨੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

bhwanigarh Doaba News :ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਵੇਖੋ ਪੂਰਾ ਮਾਮਲਾ

ਫਿਲਹਾਲ, ਪੁਲਿਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ 'ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post