ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

By  Shanker Badra February 27th 2020 09:28 PM -- Updated: February 27th 2020 09:30 PM

ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ:ਫ਼ਰੀਦਕੋਟ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਸੂਬੇ ਵਿੱਚ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।

ਫ਼ਰੀਦਕੋਟ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰ ਸਿੰਘ (39) ਵਜੋਂ ਹੋਈ ਹੈ।ਮ੍ਰਿਤਕ ਕਿਸਾਨ ਆਪਣੇ ਪਿੱਛੇ ਪਿਤਾ, ਪਤਨੀ, ਲੜਕਾ ਅਤੇ ਲੜਕੀ ਛੱਡ ਗਿਆ ਹੈ।

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਕਿਸਾਨ ਕੋਲ ਸਾਢੇ ਤਿੰਨ ਕਿੱਲੇ ਜ਼ਮੀਨ ਸੀ ਅਤੇ ਉਸ ਸਿਰ 18 ਲੱਖ ਦਾ ਕਰਜ਼ਾ ਸੀ। ਜਿਸ ਕਰਕੇ ਮ੍ਰਿਤਕ ਕਿਸਾਨ ਪਿਛਲੇ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਸਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

-PTCNews

Related Post