Sat, Mar 14, 2026
Whatsapp

Punjab Panchayat Elections: ਪੰਜਾਬ 'ਚ ਜਨਵਰੀ ਮਹੀਨੇ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ, 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਬਣਾਉਣ ਦੇ ਹੁਕਮ

Reported by:  PTC News Desk  Edited by:  Amritpal Singh -- December 11th 2023 02:28 PM -- Updated: December 11th 2023 03:32 PM
Punjab Panchayat Elections: ਪੰਜਾਬ 'ਚ ਜਨਵਰੀ ਮਹੀਨੇ  ਹੋ ਸਕਦੀਆਂ ਹਨ ਪੰਚਾਇਤੀ ਚੋਣਾਂ, 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਬਣਾਉਣ ਦੇ ਹੁਕਮ

Punjab Panchayat Elections: ਪੰਜਾਬ 'ਚ ਜਨਵਰੀ ਮਹੀਨੇ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ, 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਬਣਾਉਣ ਦੇ ਹੁਕਮ

Punjab Panchayat Elections: ਹੁਣ ਪੰਜਾਬ ਵਿੱਚ ਗ੍ਰਾਮ ਪੰਚਾਇਤ ਚੋਣਾਂ ਅਗਲੇ ਸਾਲ ਜਨਵਰੀ ਮਹੀਨੇ 2024 ਵਿੱਚ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ 11 ਦਸੰਬਰ ਤੋਂ 18 ਦਸੰਬਰ ਤੱਕ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕਰਨਾ ਹੋਵੇਗਾ।

ਇਸ ਤੋਂ ਬਾਅਦ ਡਰਾਫਟ ਨੋਟੀਫਿਕੇਸ਼ਨ ਵਿੱਚ ਦਾਅਵੇ ਅਤੇ ਇਤਰਾਜ਼ਾਂ ਨੂੰ 5 ਜਨਵਰੀ ਤੱਕ ਕਲੀਅਰ ਕਰਨਾ ਹੋਵੇਗਾ। ਫਿਰ 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। 6 ਮਹੀਨੇ ਪਹਿਲਾਂ ਪੰਚਾਇਤਾਂ ਭੰਗ ਹੋਣ ਕਾਰਨ ਸਰਕਾਰ ਦਾ ਕਾਫੀ ਵਿਰੋਧ ਹੋਇਆ ਸੀ। ਪੰਚਾਇਤਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ ਜਦਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ 10 ਅਗਸਤ ਨੂੰ ਲਿਆ ਗਿਆ ਸੀ। ਇਸ ਦੇ ਵਿਰੋਧ ਵਿੱਚ ਕੁਝ ਗ੍ਰਾਮ ਪੰਚਾਇਤ ਅਧਿਕਾਰੀਆਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ। ਪੰਚਾਂ ਸਰਪੰਚਾਂ ਦੀ ਤਰਫੋਂ ਦਲੀਲ ਦਿੱਤੀ ਗਈ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਨੇ ਅਦਾਲਤ ਵਿੱਚ ਜਵਾਬ ਦਾਇਰ ਕਰਕੇ ਫੈਸਲਾ ਵਾਪਸ ਲੈ ਲਿਆ। ਇੰਨਾ ਹੀ ਨਹੀਂ 'ਆਪ' ਸਰਕਾਰ ਵੱਲੋਂ ਲਏ ਗਏ ਯੂ-ਟਰਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵੀ ਕਾਫੀ ਵਿਰੋਧ ਕੀਤਾ ਗਿਆ।

ਜਨਵਰੀ 'ਚ 13 ਹਜ਼ਾਰ ਪੰਚਾਇਤਾਂ 'ਚ ਚੋਣਾਂ ਹੋਣੀਆਂ ਹਨ

ਪੰਜਾਬ ਵਿੱਚ ਕੁੱਲ 13,268 ਗ੍ਰਾਮ ਪੰਚਾਇਤਾਂ ਵਿੱਚ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਲ 2019 ਵਿੱਚ ਗ੍ਰਾਮ ਪੰਚਾਇਤ ਚੋਣਾਂ ਹੋਈਆਂ ਸਨ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ।

- PTC NEWS

Top News view more...

Latest News view more...

PTC NETWORK
PTC NETWORK