ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਹੋਇਆ ਕੋਰੋਨਾ ਟੈਸਟ, ਪੜ੍ਹੋ ਪੂਰੀ ਖ਼ਬਰ

By  Shanker Badra July 10th 2020 02:02 PM

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾਦਾ ਹੋਇਆ ਕੋਰੋਨਾ ਟੈਸਟ, ਪੜ੍ਹੋ ਪੂਰੀ ਖ਼ਬਰ:ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਕਈ ਅਧਿਕਾਰੀਆਂ ਤੇ ਮੰਤਰੀਆਂ ਨੂੰ ਭਾਜੜਾਂ ਪੈ ਗਈਆਂ ਹਨ ,ਕਿਉਂਕਿਵਿਪੁਲ ਉਜਵਲ ਕਈ ਦੇ ਸੰਪਰਕ ਵਿੱਚ ਰਹੇ ਹਨ।

ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦਅੱਜ ਆਪਣਾ ਟੈਸਟ ਕਰਵਾਇਆ ਹੈ ,ਕਿਉਂਕਿ ਬਾਜਵਾ ਦੀ ਕੱਲ੍ਹ ਹੋਈ ਮੀਟਿੰਗ 'ਚ ਵੀ ਵਿਪੁਲ ਉਜਵਲ ਵੀ ਮੌਜੂਦ ਸਨ। ਵਿਪੁਲ ਉਜਵਲ ਪਿਛਲੇ ਦਿਨਾਂ ਦੌਰਾਨ ਸਰਕਾਰੀ ਮੀਟਿੰਗਾਂ ਵਿੱਚ ਕੁਝ ਹੋਰ ਅਧਿਕਾਰੀਆਂ ਤੇ ਮੰਤਰੀਆਂ ਆਦਿ ਦੇ ਵੀ ਸੰਪਰਕ ਵਿੱਚਰਹੇ ਹਨ। ਬਾਜਵਾ ਦਾ ਚੰਡੀਗੜ੍ਹ ਕੋਠੀ 'ਤੇ ਡਾਕਟਰਾਂ ਵੱਲੋਂ ਟੈਸਟ ਕੀਤਾ ਗਿਆ ਹੈ ਅਤੇ ਰਿਪੋਰਟ ਦਾ ਇੰਤਜ਼ਾਰ ਹੈ।

Punjab Panchayat Minister Tripat Rajinder Singh Bajwa Coronavirus test ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਹੋਇਆ ਕੋਰੋਨਾ ਟੈਸਟ, ਪੜ੍ਹੋ ਪੂਰੀ ਖ਼ਬਰ

ਦਰਅਸਲ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ, ਜੋ ਰੋਪੜ ਦੀ ਡਿਪਟੀ ਕਮਿਸ਼ਨਰ ਹੈ। ਇਸ ਤੋਂ ਬਾਅਦ ਪੰਜਾਬ ਸਕੱਤਰੇਤ ਵਿੱਚ ਬਾਹਰੋਂ ਆਉਣ ਵਾਲ਼ਿਆਂ ਦੀ ਐਂਟਰੀ ਸੀਮਤ ਕੀਤੀ ਗਈ ਹੈ। ਪੰਜਾਬ ਦੇ ਕਈ ਉੱਚ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਰਕਾਰ ਨੇ ਹੰਗਾਮੀ ਕਦਮਚੁੱਕਿਆ ਹੈ।

ਦੱਸ ਦੇਈਏ ਕਿ 11 ਪੀਸੀਐੱਸ ਅਧਿਕਾਰੀਆਂ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਵੀਰਵਾਰ ਨੂੰ ਰੋਪੜ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਜਲੰਧਰ ਦੇਹਾਤੀ ਦੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਤੇ ਸ਼ਾਹਕੋਟ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ ਸ਼ਰਮਾ, ਪਾਇਲ (ਲੁਧਿਆਣਾ) ਦੇ ਐੱਸਡੀਏ ਮਨਕਵਲ ਸਿੰਘ ਚਾਹਲ ਤੇ ਦਿੜਬਾ (ਸੰਗਰੂਰ) ਦੇ ਐੱਸਡੀਐੱਮ ਮਨਜੀਤ ਸਿਘ ਚੀਮਾ ਸਮੇਤ 240 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ।

-PTCNews

Related Post