PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

By  Jashan A May 13th 2019 08:55 AM

PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ,ਚੰਡੀਗੜ੍ਹ: ਜਿਉਂ-ਜਿਉਂ ਵੋਟਾਂ ਦੀ ਤਾਰੀਕ ਨੇੜੇ ਆ ਰਹੀ ਹੈ ਉਵੇਂ ਹੀ ਪੰਜਾਬ ਅੰਦਰ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ।ਪੰਜਾਬ ‘ਚ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਚੁੱਕੀਆਂ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਪੰਜਾਬ ਅੰਦਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਕਈ ਦਿੱਗਜ ਨੇਤਾ ਵੀ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਡਟ ਰਹੇ ਹਨ। [caption id="attachment_294645" align="aligncenter" width="300"]ele PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ[/caption] ਹੋਰ ਪੜ੍ਹੋ:ਦੋ ਦਿਨਾਂ ਦੌਰੇ ‘ਤੇ ਰਵਾਂਡਾ ਪੁੱਜੇ ਪ੍ਰਧਾਨ ਮੰਤਰੀ ਮੋਦੀ ਜਿਸ ਦੌਰਾਨ ਅੱਜ ਵੱਖ-ਵੱਖ ਪਾਰਟੀਆਂ ਦੇ ਨੇਤਾ ਪੰਜਾਬ ਆ ਰਹੇ ਹਨ ਅਤੇ ਆਪਣੇ ਉਮੀਦਵਾਰਾਂ ਦੇ ਲਈ ਵੋਟਾਂ ਮੰਗਣਗੇ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਹਨ ਅਤੇ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿਖੇ ਕਾਂਗਰਸੀ ਉਮੀਦਵਾਰ ਅਮਰ ਸਿੰਘ ਅਤੇ ਰਾਜ ਕੁਮਾਰ ਚੱਬੇਵਾਲ ਦੇ ਹੱਕ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨ ਲੋਕਾਂ ਤੋਂ ਵੋਟਾਂ ਦੀ ਅਪੀਲ ਕਰਨਗੇ। [caption id="attachment_294646" align="aligncenter" width="228"]ele PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ[/caption] ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੱਜ ਬਠਿੰਡਾ ਆ ਰਹੇ ਹਨ,ਜਿਥੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਹੋਰ ਪੜ੍ਹੋ:11 ਅਕਤੂਬਰ ਨੂੰ ਗੁਰਦਾਸਪੁਰ ‘ਚ ਛੁੱਟੀ ਦਾ ਐਲਾਨ ! [caption id="attachment_294644" align="aligncenter" width="300"]ele PM ਮੋਦੀ, ਰਾਹੁਲ ਅਤੇ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ, ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ[/caption] ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸੰਗਰੂਰ ਪਹੁੰਚ ਰਹੇ ਹਨ, ਜਿਥੇ ਉਹ ਭਗਵੰਤ ਮਾਨ ਦੇ ਹੱਕ 'ਚ ਲੋਕਾਂ ਤੋਂ ਵੋਟਾਂ ਮੰਗਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ 19 ਮਈ ਨੂੰ 13 ਸੀਟਾਂ ‘ਤੇ ਵੋਟਾਂ ਪਾਈਆਂ ਜਾਣਗੀਆਂ ਅਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ। -PTC News

Related Post