ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ , ਜਲਦ ਹੋਵੇਗੀ ਨਵੀਂ ਪ੍ਰੀਖਿਆ

By  Shanker Badra October 4th 2021 10:35 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ‘ਤੇ ਭਰਤੀ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਿਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ (ਐਸਆਈਜ) ਦੀਆਂ 560 ਅਸਾਮੀਆਂ ਭਰਨ ਲਈ ਲਈਆਂ ਗਈਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ।

ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ , ਜਲਦ ਹੋਵੇਗੀ ਨਵੀਂ ਪ੍ਰੀਖਿਆ

ਪੰਜਾਬ ਪੁਲੀਸ ਦੇ ਚਾਰ ਕਾਡਰ/ਵਿੰਗਜ਼ (ਇਨਵੈਸਟੀਗੇਸ਼ਨ, ਜਿਲਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਦੀਆਂ ਅਸਾਮੀਆਂ ਲਈ ਕੰਪਿਊਟਰ ਅਧਾਰਤ ਪ੍ਰੀਖਿਆਵਾਂ 17 ਅਗਸਤ ਤੋਂ 24 ਅਗਸਤ 2021 ਤੱਕ ਸੂਬੇ ਦੇ ਵੱਖ -ਵੱਖ ਕੇਂਦਰਾਂ ਵਿਖੇ ਆਯੋਜਿਤ ਕਰਵਾਈਆਂ ਗਈਆਂ ਸਨ। ਪੰਜਾਬ ਪੁਲਿਸ ਦੇ ਬੁਲਾਰੇ ਨੇ ਐਤਵਾਰ ਨੂੰ ਦੱਸਿਆ ਕਿ ਐਸਆਈਜ ਦੀ ਭਰਤੀ ਲਈ ਨਵੀਆਂ ਪ੍ਰੀਖਿਆਵਾਂ ਕਰਵਾਉਣ ਦੀਆਂ ਤਾਰੀਖਾਂ ਨੂੰ ਜਲਦੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।

ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ , ਜਲਦ ਹੋਵੇਗੀ ਨਵੀਂ ਪ੍ਰੀਖਿਆ

ਦਰਅਸਲ 'ਚ ਸਬ-ਇੰਸਪੈਕਟਰਾਂ ਦੀ ਭਰਤੀ ਲਈ ਗਠਿਤ ਕੀਤੇ ਗਏ ਭਰਤੀ ਬੋਰਡ ਨੇ ਧੋਖਾਧੜੀ ਅਤੇ ਪ੍ਰੀਖਿਆ ਵਿੱਚ ਨਕਲ ਦੀਆਂ ਰਿਪੋਰਟਾਂ ਤੋਂ ਬਾਅਦ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਧੋਖਾਧੜੀ ਅਤੇ ਨਕਲ ਸੰਬੰਧੀ ਸ਼ਿਕਾਇਤਾਂ ਦੇ ਆਧਾਰ ‘ਤੇ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਤਿੰਨ ਐਫਆਈਆਰਜ਼- ਐਸਏਐਸ ਨਗਰ, ਪਟਿਆਲਾ ਅਤੇ ਖੰਨਾ ਜ਼ਿਲੇ -ਵਿਖੇ ਦਰਜ ਕੀਤੀਆਂ ਜਾ ਚੁੱਕੀਆਂ ਹਨ।

ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ , ਜਲਦ ਹੋਵੇਗੀ ਨਵੀਂ ਪ੍ਰੀਖਿਆ

ਬੁਲਾਰੇ ਨੇ ਕਿਹਾ ਕਿ ਦਰਜ ਮਾਮਲਿਆਂ ਦੀ ਨਿਰਪੱਖ ਅਤੇ ਤੇਜੀ ਨਾਲ ਜਾਂਚ ਕਰਨ ਦੇ ਮੱਦੇਨਜ਼ਰ ਡੀਜੀਪੀ ਵਲੋਂ 15 ਸਤੰਬਰ 2021 ਨੂੰ ਏਡੀਜੀਪੀ ਪ੍ਰਮੋਦ ਬਾਨ (ਵਿਸ਼ੇਸ਼ ਅਪਰਾਧ ਅਤੇ ਆਰਥਿਕ ਅਪਰਾਧ ਵਿੰਗ, ਪੰਜਾਬ) ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਵੀ ਕੀਤਾ ਗਿਆ । ਐਸਆਈਟੀ ਵਲੋਂ ਉਕਤ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਹੁਣ ਤੱਕ ਤਿੰਨ ਐਫਆਈਆਰਜ਼ ਤਹਿਤ 20 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਜਾ ਚੁੱਕਾ ਹੈ।

-PTCNews

Related Post